ਕੰਗਨਾ ਨੇ ਸੋਨੀਆ ਨੂੰ ਪੁੱਛਿਆ, ਤੁਹਾਨੂੰ ਪੀੜ ਨਹੀਂ ਹੋਈ

ਮੁੰਬਈ : ਆਪਣੇ ਦਫ਼ਤਰ ‘ਚ ਹੋਈ ਭੰਨਤੋੜ ਤੋਂ ਨਾਰਾਜ਼ ਕੰਗਨਾ ਰਣੌਤ ਨੇ ਹੁਣ ਆਪਣੇ ਨਿਸ਼ਾਨੇ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਲਿਆ ਹੈ। ਉੱਥੇ ਹੀ ਸ਼ਿਵਸੈਨਾ ਖ਼ਿਲਾਫ਼ ਲਗਾਤਾਰ ਮੋਰਚਾ ਖੋਲਿ੍ਹਆ ਹੋਇਆ ਹੈ। ਉਹ ਟਵਿਟਰ ‘ਤੇ ਲਗਾਤਾਰ ਕੰਗਨਾ ਬਨਾਮ ਊਧਵ ਹੈਸ਼ਟੈਗ ਰਾਹੀਂ ਸ਼ਿਵ ਸੈਨਾ ‘ਤੇ ਹਮਲਾ ਕਰ ਰਹੀ ਹੈ। ਉੱਥੇ ਹੀ ਕੇਂਦਰੀ ਮੰਤਰੀ ਤੇ ਆਰਪੀਆਈ ਪ੍ਰਧਾਨ ਰਾਮਦਾਸ ਅਠਾਵਲੇ ਨੇ ਸ਼ੁੱਕਰਵਾਰ ਨੂੰ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕਰਕੇ ਕੰਗਨਾ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਸੋਨੀਆ ਗਾਂਧੀ ਦੀ ਚੁੱਪ ‘ਤੇ ਨਿਸ਼ਾਨਾ ਲਾਉਂਦਿਆਂ ਕੰਗਨਾ ਨੇ ਟਵਿਟਰ ‘ਤੇ ਲਿਖਿਆ, ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜੀ, ਕੀ ਇਕ ਮਹਿਲਾ ਹੋਣ ਦੇ ਨਾਤੇ ਮਹਾਰਾਸ਼ਟਰ ‘ਚ ਤੁਹਾਡੀ ਸਰਕਾਰ ਵੱਲੋਂ ਮੇਰੇ ਨਾਲ ਕੀਤੇ ਜਾ ਰਹੇ ਸਲੂਕ ‘ਤੇ ਤੁਹਾਨੂੰ ਤਕਲੀਫ਼ ਨਹੀਂ ਹੋਈ? ਕੀ ਤੁਸੀਂ ਆਪਣੀ ਪਾਰਟੀ ਨੂੰ ਕਹਿ ਨਹੀਂ ਸਕਦੇ ਕਿ ਉਹ ਸੰਵਿਧਾਨ ਦੇ ਸਿਧਾਂਤਾਂ ਕਾਇਮ ਰੱਖਣ, ਜਿਹੜੇ ਸਾਨੂੰ ਡਾ. ਅੰਬੇਡਕਰ ਨੇ ਦਿੱਤੇ ਸਨ। ਆਪਣੇ ਅਗਲੇ ਟਵੀਟ ‘ਚ ਉਨ੍ਹਾਂ ਨੇ ਸੋਨੀਆ ਦੀ ਚੁੱਪ ‘ਤੇ ਸਵਾਲ ਉਠਾਉਂਦਿਆਂ ਲਿਖਿਆ, ਤੁਸੀਂ ਪੱਛਮ ‘ਚ ਪਲੇ-ਵਧੇ ਹੋ। ਤੁਸੀਂ ਭਾਰਤ ‘ਚ ਰਹਿੰਦੇ ਹੋ। ਤੁਸੀਂ ਅੌਰਤਾਂ ਦੇ ਸੰਘਰਸ਼ ਤੋਂ ਜਾਣੂ ਹੋ। ਤੁਹਾਡੀ ਚੁੱਪ ਤੇ ਅਣਦੇਖੀ ਨੂੰ ਇਤਿਹਾਸ ਜੱਜ ਕਰੇਗਾ। ਤੁਹਾਡੀ ਆਪਣੀ ਸਰਕਾ ਅੌਰਤਾਂ ‘ਤੇ ਅੱਤਿਆਚਾਰ ਕਰ ਰਹੀ ਹੈ ਤੇ ਕਾਨੂੰਨ ਵਿਵਸਥਾ ਦਾ ਮਜ਼ਾਕ ਬਣਾ ਰਹੀ ਹੈ। ਮੈਨੂੰ ਆਸ ਹੈ ਕਿ ਤੁਸੀਂ ਦਖ਼ਲ ਦਿਓਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.