ਜੀਕੇ ‘ਤੇ ਹਮਲੇ ਤੋਂ ਭੜਕੀ ਹਰਸਿਮਰਤ ਬਾਦਲ, ਹਮਲਾਵਰ ਆਈ ਐਸ ਆਈ ਦੇ ਏਜੰਟ ਕਰਾਰ

ਨਵੀਂ ਦਿੱਲੀ: ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨਾਲ ਅਮਰੀਕਾ ਦੇ ਯੂਬਾਸਿਟੀ ਸ਼ਹਿਰ ਵਿੱਚ ਹੋਈ ਕੁੱਟਮਾਰ ਕਰਨ ਵਾਲਿਆਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟ ਕਰਾਰ ਦੇ ਦਿੱਤਾ ਹੈ। ਉਧਰ ਖਹਿਰਾ ਇਸ ਘਟਨਾ ਤੋਂ ਪੰਜਾਬ ਦੇ ਸਿਆਸਤਦਾਨਾਂ ਨੂੰ ਸਿੱਖਿਆ ਲੈਣ ਦੀ ਨਸੀਹਤ ਦਿੱਤੀ ਹੈ।
ਬਾਦਲ ਨੇ ਕਿਹਾ ਕਿ ਇਹ ਹਮਲਾ ਜੀਕੇ ‘ਤੇ ਨਹੀਂ ਕੀਤਾ ਗਿਆ ਬਲਕਿ, ਸਿੱਖਾਂ ਦੀ ਦਸਤਾਰ ‘ਤੇ ਕੀਤਾ ਗਿਆ ਹਮਲਾ ਹੈ। ਉਨ੍ਹਾਂ ਟਵੀਟ ਰਾਹੀਂ ਅਕਾਲੀ ਦਲ ਨੂੰ ਸਿੱਖਾਂ ਹੱਕਾਂ ਦੀ ਰਾਖੇ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਪਾਰਟੀ ‘ਤੇ ਆਈਐਸਆਈ ਦੇ ਏਜੰਟਾਂ ਨੇ ਹਮਲਾ ਕੀਤਾ ਹੈ। ਹਰਸਿਮਰਤ ਬਾਦਲ ਨੇ ਇਸ ਮਾਮਲੇ ਨੂੰ ਅਮਰੀਕਾ ਸਰਕਾਰ ਅੱਗੇ ਚੁੱਕਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਵੀ ਕੀਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.