‘ਜੇ ਪ੍ਰਚਾਰਕਾਂ ਨੇ ਗੁਰਬਾਣੀ ਦੀ ਨਿਰਾਦਰੀ ਕੀਤੀ ਤਾਂ ਹੋਵੇਗੀ ਸਖ਼ਤ ਕਾਰਵਾਈ’

ਅੰਮ੍ਰਿਤਸਰ, (ਸੁਖਵਿੰਦਰਜੀਤ ਸਿੰਘ ਬਹੋੜੂ) : ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਜਥੇਦਾਰਾਂ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਜਥੇਦਾਰਾਂ ਨੇ ਪ੍ਰਚਾਰਕਾਂ ਨੂੰ ਹਦਾਇਤ ਕੀਤੀ ਕਿ ਸੰਗਤ ਵਿਚ ਉਹੀ ਇਤਿਹਾਸ ਸੁਣਾਇਆ ਜਾਵੇ ਜੋ ਗੁਰਬਾਣੀ ਅਤੇ ਗੁਰਮਤਿ ਦੀ ਕਸਵੱਟੀ ‘ਤੇ ਪੂਰਾ ਉਤਰਦਾ ਹੋਵੇ। ਸ਼੍ਰੋਮਣੀ ਕਮੇਟੀ ਵਿਦਵਾਨਾਂ ਦਾ ਪੈਨਲ ਬਣਾ ਕੇ ਇਤਿਹਾਸ ਨੂੰ ਗੁਰਬਾਣੀ ਗੁਰਮਤਿ ਦੀ ਕਸਵੱਟੀ ਅਨੁਸਾਰ ਸੋਧਣ ਦਾ ਉਪਰਾਲਾ ਕਰੇ ਅਤੇ ਉਹੀ ਇਤਿਹਾਸ ਸੰਗਤ ਵਿਚ ਪ੍ਰਚਾਰਿਆ ਜਾਵੇ। ਜਥੇਦਾਰਾਂ ਨੇ ਕਿਹਾ ਕਿ ਜੇ ਭਵਿੱਖ ਵਿਚ ਕਿਸੇ ਵੀ ਪ੍ਰਚਾਰਕ, ਰਾਗੀ, ਢਾਡੀ ਦੇ ਪ੍ਰਚਾਰ ਵਿਚ ਗੁਰਬਾਣੀ ਅਤੇ ਗੁਰੂ ਸਾਹਿਬ ਦੀ ਨਿਰਾਦਰੀ ਹੋਈ ਤਾਂ ਉਸ ਵਿਰੁਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਥੇਦਾਰਾਂ ਦੀ ਇਕੱਤਰਤਾ ਵਿਚ ਬਾਬਾ ਸਤਨਾਮ ਸਿੰਘ ਮੁਖੀ ਨੀਲਧਾਰੀ ਸੰਪਰਦਾਇ ਪਿਪਲੀ ਪੇਸ਼ ਹੋਏ। ਉਨ੍ਹਾਂ ਵਲੋ ਅਪਣਾ ਸਪੱਸ਼ਟੀਕਰਨ ਦੇਣ ਦੇ ਨਾਲ ਲਿਖਤੀ ਰੂਪ ਵਿਚ ਮੁਆਫ਼ੀਨਾਮਾ ਵੀ ਦਿਤਾ ਗਿਆ ਜਿਸ ਨੂੰ ਜਥੇਦਾਰਾਂ ਨੇ ਪ੍ਰਵਾਨ ਕਰ ਲਿਆ। ਜ਼ਿਕਰਯੋਗ ਹੈ ਕਿ ਕੀਰਤਨ ਦੌਰਾਨ ਉਨ੍ਹਾਂ ਦੇ ਸ਼ਬਦਾਂ ‘ਤੇ ਸੰਗਤ ਨੇ ਵਿਰੋਧ ਕੀਤਾ ਸੀ। ਪਹਿਲਾਂ ਵੀ ਕਈ ਪ੍ਰਚਾਰਕਾਂ ਵੱਲੋ ਵੀ ਅਜਿਹੇ ਸ਼ਬਦ ਬੋਲੇ ਗਏ ਹਨ, ਜਿਸ ਤੇ ਸੰਗਤਾਂ ਨੇ ਕਾਫੀ ਇਤਰਾਜ਼ ਕੀਤਾ ਹੈ। ਗੁ. ਗਿਆਨ ਗੋਦੜੀ ਸਾਹਿਬ ਹਰਿਦੁਆਰ ਹਰਿ ਕੀ ਪਾਉੜੀ ਦੀ ਪ੍ਰਾਪਤੀ ਲਈ ਜਥੇਦਾਰਾਂ ਨੇ 15 ਮੈਂਬਰੀ ਇਕ ਕਮੇਟੀ ਦਾ ਗਠਨ ਕੀਤਾ ਹੈ ਜੋ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਕੰਮ ਕਰੇਗੀ। ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਦਸਿਆ ਕਿ ਇਸ ਕਮੇਟੀ ਦੇ ਕਨਵੀਨਰ ਬਿਜੈ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਹੋਣਗੇ। ਇਹ ਕਮੇਟੀ ਇਕ ਹਫ਼ਤੇ ਦੇ ਅੰਦਰ-ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਸੰਪਰਕ ਕਰੇਗੀ।

ਇਸ ਕਮੇਟੀ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ, ਪ੍ਰਧਾਨ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ, ਪ੍ਰਧਾਨ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ (ਨੰਦੇੜ), ਪ੍ਰਧਾਨ ਚਰਨਜੀਤ ਸਿੰਘ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ, ਮੁਖੀ ਦਮਦਮੀ ਟਕਸਾਲ, ਮੁਖੀ ਬੁੱਢਾ ਦਲ ਨਿਹੰਗ ਸਿੰਘ ਜਥੇਬੰਦੀਆਂ, ਮੁਖੀ ਨਿਰਮਲੇ ਸੰਪਰਦਾਇ, ਮੁਖੀ ਉਦਾਸੀ ਸੰਪਰਦਾਇ, ਮੁਖੀ ਨੀਲ ਧਾਰੀ ਸੰਪਰਦਾਇ (ਪਿਪਲੀ), ਪ੍ਰਧਾਨ ਸੇਵਾ ਪੰਥੀ ਸੰਪਰਦਾਇ, ਨਾਨਕਸਰ ਸੰਪਰਦਾਇ, ਕਾਰ ਸੇਵਾ ਸੰਪਰਦਾਇ, ਸਿੱਖ ਮਿਸ਼ਨਰੀ ਕਾਲਜ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਆਦਿ ਸ਼ਾਮਲ ਕੀਤੇ ਗਏ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.