ਨਵੀਂ ਦਿੱਲੀ,)-ਪੰਜਾਬੀ ਕੇਂਦਰੀ ਸਾਹਿਤ ਸੰਮੇਲਨ ਦਿੱਲੀ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਵਿਚ ਮਾਂ ਬੋਲੀ ਪੰਜਾਬੀ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ ਅਤੇ ਉਭਰਦੇ ਲੇਖਕਾਂ ਨੂੰ ਮੰਚ ਪ੍ਰਦਾਨ ਕਰਨ ਦਾ ਮੌਕਾ ਦੇਣਾ ਵੀ ਇਸ ਦਾ ਮੁੱਖ ਉਦੇਸ਼ ਹੈ ਤਾਂ ਕਿ ਪੰਜਾਬੀ ਦੇ ਲੇਖਕਾਂ ‘ਚ ਨੌਜਵਾਨ ਪੀੜ੍ਹੀ ਸ਼ਾਮਿਲ ਹੋ ਸਕੇ। ਸੰਮੇਲਨ ਦੇ ਪ੍ਰਧਾਨ ਤੇ ਸਾਬਕਾ ਮੁਖੀ ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਡਾ: ਮਨਜੀਤ ਸਿੰਘ ਦਾ ਕਹਿਣਾ ਹੈ ਕਿ ਨਵੇਂ ਸੈਸ਼ਨ ਦੇ ਵਿਚ ਬੱਚਿਆਂ ਨੂੰ ਪੰਜਾਬੀ ਦਾ ਵਿਸ਼ਾ ਲੈਣ ਦੇ ਪ੍ਰਤੀ ਮਾਪਿਆਂ, ਪੰਜਾਬੀ ਦੇ ਅਧਿਆਪਕਾਂ ਅਤੇ ਹੋਰ ਪ੍ਰੇਮੀਆਂ ਨੂੰ ਅੱਗੇ ਆ ਕੇ ਬੱਚਿਆਂ ਨੂੰ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਦਿੱਲੀ ਸਰਕਾਰ ਨੇ ਹਰ ਸਰਕਾਰੀ ਸਕੂਲ ਦੇ ਵਿਚ ਪੰਜਾਬੀ ਦਾ ਅਧਿਆਪਕ ਭੇਜਣ ਦਾ ਐਲਾਨ ਕਰ ਦਿੱਤਾ ਹੈ ਅਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਦੇ ਵੱਲ ਪ੍ਰੇਰਤ ਕਰੀਏ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਇਸ ਮੌਕੇ ‘ਤੇ ਅਸੀਂ ਕੁਤਾਹੀ ਵਰਤੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕੋਸਣਗੀਆਂ ਅਤੇ ਇਹ ਸਾਡੀ ਸਭ ਤੋਂ ਵੱਡੀ ਇਤਿਹਾਸਕ ਭੁੱਲ ਹੋਵੇਗੀ, ਜਿਸ ਦੀ ਕਦੇ ਵੀ ਮੁਆਫੀ ਨਹੀਂ ਮਿਲ ਸਕੇਗੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


