ਜੰਗਲ ‘ਚ ਮਚੇ ਅੱਗ ਦੇ ਭਾਂਬੜ, ਬੀ. ਸੀ. ‘ਚ ਲੋਕਾਂ ਲਈ ਅਲਰਟ ਜਾਰੀ

ਖੇਤਰੀ ਜ਼ਿਲਾ ਕੇਂਦਰੀ ਕੁਟੀਨੇ ਨੇ ਸ਼ਨੀਵਾਰ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਅਤੇ ਲੈਬਡੋ, ਲਿਟਲ ਸਲੋਕਨ, ਪਾਸਮੋਰ ਅਤੇ ਵੈਲੀਕਨ ‘ਚ 305 ਘਰਾਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਡਾਇਰੈਕਟਰ ਕ੍ਰਿਸ ਜਾਨਸਨ ਨੇ ਕਿਹਾ, ”ਸਾਰੇ ਨਿਵਾਸੀਆਂ ਨੂੰ ਨੋਟਿਸ ਜਾਰੀ ਹੁੰਦੇ ਹੀ ਆਪਣਾ ਘਰ ਛੱਡਣ ਲਈ ਤਿਆਰ ਰਹਿਣਾ ਚਾਹੀਦਾ ਹੈ।” ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਅੱਗ ਬੁਝਾਉਣ ‘ਚ 74 ਫਾਈਰਫਾਈਟਰਜ਼ ਲੱਗੇ ਹੋਏ ਹਨ, ਨਾਲ ਹੀ 6 ਹੈਲੀਕਾਪਟਰਾਂ ਦੀ ਵੀ ਸਹਾਇਤਾ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਭਾਰੀ ਮਸ਼ੀਨਰੀ ਵੀ ਲਾਈ ਗਈ ਹੈ। ਜਾਨਸਨ ਨੇ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਹਰ ਸਮੇਂ ਚੌਕਸ ਅਤੇ ਕਿਸੇ ਵੀ ਸਮੇਂ ਘਰ ਛੱਡਣ ਲਈ ਤਿਆਰ ਰਹਿਣਾ ਚਾਹੀਦਾ ਹੈ। ਟੈਲਬੋਟ ਕ੍ਰੀਕ ਜੰਗਲੀ ਅੱਗ 17 ਅਗਸਤ ਨੂੰ ਲੱਗੀ ਸੀ ਅਤੇ ਹੁਣ ਤੱਕ ਤਕਰੀਬਨ 200 ਹੈਕਟੇਅਰ ਜਾਂ ਦੋ ਵਰਗ ਕਿਲੋਮੀਟਰ ਤੱਕ ਫੈਲ ਚੁੱਕੀ ਹੈ। ਜ਼ਿਲ੍ਹੇ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਰਾਤ ਨੂੰ ਹਵਾਵਾਂ ਚੱਲਣ ਤੋਂ ਬਾਅਦ ਅੱਗ ਵਧੇਰੇ ਸਰਗਰਮ ਹੋ ਗਈ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.