ਸੁਖਦੇਵ ਸਿੰਘ, ਬਟਾਲਾ
ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਦਫ਼ਤਰ ਬਲਾਕ ਖੇਤੀਬਾੜੀ ਅਫ਼ਸਰ ਬਟਾਲਾ ਦੇ ‘ਚ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ, ਜਿਸ ‘ਚ ਨੇੜਲਿਆਂ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਏ। ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਦੀ ਪ੍ਰਧਾਨਗੀ ਹੇਠ ਲਗਾਏ ਜਗਾਰੁਕਤਾ ਕੈਂਪ ਵਿੱਚ ਡਾ. ਦਿਲਬਾਗ ਸਿੰਘ ਭੱਟੀ ਬਲਾਕ ਖੇਤੀਬਾੜੀ ਅਫਸਰ, ਡਾ. ਹਰਭਿੰਦਰ ਸਿੰਘ ਖੇਤੀਬਾੜੀ ਅਫਸਰ(ਸਿਖਲਾਈ), ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ (ਸ), ਡਾ. ਕਵਲਜੀਤ ਕੌਰ ਖੇਤੀਬਾੜੀ ਵਿਸਥਾਰ ਅਫਸਰ, ਧਰਮਿੰਦਰ ਕੁਮਾਰ, ਕੁਲਵਿੰਦਰ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ (ਆਤਮਾ), ਨਿਰਪੱਜੀਤ ਕੌਰ, ਰਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫਸਰ, ਹਰਗੁਰਨੇਕ ਸਿੰਘ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕੈਂਪ ‘ਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣਾ ਚਾਹੀਦਾ ਹੈ। ਉਨਾਂ੍ਹ ਕਿਹਾ ਕਿ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਰਫੇਸ ਸੀਡਰ ਨਾਮ ਦੀ ਇੱਕ ਮਸ਼ੀਨ ਵੀ ਵਿਕਸਤ ਕੀਤੀ ਗਈ, ਜਿਸ ‘ਤੇ ਪੰਜਾਬ ਸਰਕਾਰ ਵੱਲੋਂ 40000 ਤੋਂ 64000/- ਤੱਕ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਨਾਂ੍ਹ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ ਝੋਨੇ ਅਤੇ ਬਾਸਮਤੀ ਦਾ ਬੀਜ ਜ਼ਰੂਰਤ ਅਨੁਸਾਰ ਖੁਦ ਤਿਆਰ ਕਰਨਾ ਚਾਹੀਦਾ। ਡਾ. ਹਰਭਿੰਦਰ ਸਿੰਘ ਨੇ ਤੇਲ ਬੀਜ ਫਸਲਾਂ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦਿੰਦੀਆਂ ਕਿਹਾ ਕਿ ਤੇਲ ਬੀਜ ਫਸਲਾਂ ਦੀ ਵੱਧ ਰਹੀ ਮੰਗ ਨੂੰ ਮੁਖ ਰੱਖਦਿਆਂ ਸਰੋਂ, ਤੋਰੀਆ ਹੇਠ ਰਕਬਾ ਵਧਾਉਣਾ ਚਾਹੀਦਾ। ਡਾ. ਦਿਲਰਾਜ ਸਿੰਘ ਤੇ ਡਾ. ਕਵਲਜੀਤ ਕੌਰ ਨੇ ਪੀਐੱਮ ਕਿਸਾਨ ਸਕੀਮ ਤਹਿਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਨਾਂ੍ਹ ਲਾਭਪਾਤਰੀਆਂ ਦੀਆਂ ਕਿਸ਼ਤਾਂ ਰੁਕੀਆਂ ਹੋਈਆਂ ਹਨ, ਉਨਾਂ੍ਹ ਨੂੰ ਈਕੇਵਾਈਸੀ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ ਤਾਂ ਜੋ ਅਗਲੀ ਕਿਸ਼ਨ ਕਿਸਾਨਾਂ ਦੇ ਖਾਤਿਆਂ ਵਿੱਚ ਆ ਸਕੇ।



