ਅੰਮ੍ਰਿਤਸਰ:-ਦਮਦਮੀ ਟਕਸਾਲ ਨਾਲ ਸਬੰਧਤ ਪ੍ਰਚਾਰਕਾਂ ਅਤੇ ਵਿਦਵਾਨਾਂ ਨੇ ਸਿੱਖ ਰਹਿਤ ਮਰਿਆਦਾ ਦੇ ਮਾਮਲੇ ਨੂੰ ਮੁੜ ਉਭਾਰਿਆ ਹੈ। ਇਸ ਮਾਮਲੇ ਵਿੱਚ ਇਕਸੁਰਤਾ ਬਣਾਉਣ ਵਾਸਤੇ ਸਬੰਧਤ ਧਿਰਾਂ ਨਾਲ ਗੱਲਬਾਤ ਕਰਨ ਲਈ 15 ਮੈਂਬਰੀ ਤਾਲਮੇਲ ਕਮੇਟੀ ਵੀ ਬਣਾਈ ਗਈ ਹੈ। ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਪ੍ਰਚਾਰਕਾਂ ਵੱਲੋਂ ਸਿੱਖ ਰਹਿਤ ਮਰਿਆਦਾ ਦੇ ਮਾਮਲੇ ਸਬੰਧੀ ਸਵਾਲ ਉਠਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਵੱਲੋਂ ਵਿਰੋਧ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ਪ੍ਰਚਾਰਕਾਂ ਦਾ ਦਾਅਵਾ ਹੈ ਕਿ ਸਿੱਖ ਰਹਿਤ ਮਰਿਆਦਾ ਸਰਬ ਪ੍ਰਵਾਨਿਤ ਨਹੀਂ ਹੈ, ਜਦਕਿ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਨੂੰ ਸਰਬ ਪ੍ਰਵਾਨਿਤ ਕਰਾਰ ਦਿੱਤਾ ਗਿਆ ਹੈ। ਅੱਜ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਨਾਮ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਆਦਿ ਨੇ ਦੱਸਿਆ ਕਿ ਇਸ ਤਾਲਮੇਲ ਕਮੇਟੀ ਵਿੱਚ ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਗਿਆਨੀ ਨਵਤੇਜ ਸਿੰਘ ਮਾਨ, ਆਦਿ ਸ਼ਾਮਲ ਹਨ। ਟਕਸਾਲ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਸਿੱਖ ਰਹਿਤ ਮਰਿਆਦਾ ਦੇ ਪੰਥ ਪ੍ਰਵਾਨਿਤ ਹੋਣ ਪ੍ਰਤੀ ਕੁਝ ਸ਼ੰਕੇ ਰੱਖੇ ਸਨ ਤੇ ਇਸ ਸਬੰਧੀ ਪ੍ਰਮਾਣ ਵੀ ਦਿੱਤੇ ਸਨ, ਪਰ ਸਬੰਧਤ ਧਿਰਾਂ ਤੋਂ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

