ਹਰਪ੍ਰਰੀਤ ਸਿੰਘ ਲਾਡੀ, ਰਾਏਕੋਟ : ਟੈਗੋਰ ਮਾਡਰਨ ਸਕੂਲ ਰਾਏਕੋਟ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ‘ਚ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰਰੋਗਰਾਮ ਪੇਸ਼ ਕੀਤੇ। ਸਕੂਲ ਦੇ ਵਿਦਿਆਰਥੀਆਂ ਨੇ ਆਪਣੀ -ਆਪਣੀ ਜਮਾਤ ਦੀ ਬਹੁਤ ਵਧੀਆ ਢੰਗ ਨਾਲ ਸਜਾਵਟ ਕੀਤੀ।

ਟੈਗੋਰ ਮਾਡਰਨ ਸਕੂਲ ਦੇ ਚੇਅਰਮੈਨ ਡਾ. ਪੇ੍ਮ ਬਾਂਸਲ ਤੇ ਡਾ. ਸੁਨੀਤਾ ਰਾਣੀ ਨੇ ਅਧਿਆਪਕਾਂ ਤੇ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਭ ਨੂੰ ਸੱਚ ਦੇ ਰਸਤੇ ‘ਤੇ ਚਲਣ ਲਈ ਪ੍ਰਰੇਰਿਆ। ਸਕੂਲ ਦੇ ਵਿਦਿਆਰਥੀਆਂ ‘ਚ ਹਾਉਸ ਵਾਈਸ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸਕੂਲ ਅਸੈਂਬਲੀ ਵਿੱਚ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ ਅਤੇ ਸਾਰਿਆਂ ਵਿਦਿਆਰਥੀਆਂ ਘੱਟ ਤੋਂ ਘੱਟ ਪਟਾਕੇ ਚਲਾਉਣ ਦਾ ਵਾਧਾ ਕੀਤਾ। ਇਸ ਮੌਕੇ ਸਕੂਲ ਪਿੰ੍ਸੀਪਲ ਹਰਿੰਦਰ ਸਿੰਘ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।