Ad-Time-For-Vacation.png

ਟੈਸਟ ਲੜੀ ਜਿੱਤਣ ਮਗਰੋਂ ਭਾਰਤ ਬਣਿਆ ‘ਨੰਬਰ ਵੰਨ’

ਕੋਲਕਾਤਾ,: ਆਫ ਸਪਿਨਰ ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਦੇ ਦਮਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਆਪਣਾ ਘਰੇਲੂ 250ਵਾਂ ਮੈਚ ਜਿੱਤ ਲਿਆ। ਇਸ ਦੇ ਨਾਲ ਹੀ ਭਾਰਤ ਨੇ ਨਿਊਜ਼ੀਲੈਂਡ ਵਿਰੁੱਧ ਸੀਰੀਜ਼ ‘ਚ 2-0 ਨਾਲ ਬੜਤ ਬਣਾ ਲਈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੈਸਟ ਕ੍ਰਿਕਟ ਟੀਮ ਦੁਨੀਆ ਦੀ ਨੰਬਰ ਇਕ ਟੀਮ ਬਣ ਗਈ ਹੈ। ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ ਜਿੱਤ ਲਈ 376 ਦੌੜਾਂ ਦਾ ਮੁਸ਼ਕਲ ਟੀਚਾ ਰੱਖਿਆ ਅਤੇ ਈਡਨ ਗਾਰਡਨ ‘ਚ ਸੋਮਵਾਰ ਨੂੰ ਚੌਥੇ ਦਿਨ ਮਹਿਮਾਨ ਟੀਮ ਨੂੰ 197 ਦੌੜਾਂ ‘ਤੇ ਆਲ ਆਊਟ ਕਰ ਕੇ ਇਹ ਟੈਸਟ 178 ਦੌੜਾਂ ਦੇ ਵੱਡੇ ਅੰਤਰ ਨਾਲ ਜਿੱਤ ਲਿਆ। ਭਾਰਤ ਨੇ ਇਸ ਜਿੱਤ ਦੇ ਨਾਲ ਤਿੰਨ ਮੈਚਾਂ ਦੀ ਸੀਰੀਜ਼ ‘ਚ 2-0 ਦੀ ਅਜੇਤੂ ਬੜਤ ਬਣਾ ਲਈ। ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ‘ਚ ਭਾਰਤੀ ਟੀਮ ਦੀ ਇਹ ਲਗਾਤਾਰ ਚੌਥੀ ਜਿੱਤ ਹੈ। ਇਸ ਦੇ ਨਾਲ ਹੀ ਭਾਰਤ ਦੀ ਨਿਊਜ਼ੀਲੈਂਡ ਵਿਰੁੱਧ ਇਹ ਓਵਰਆਲ 11ਵੀਂ ਸੀਰੀਜ਼ ਜਿੱਤ ਹੈ। ਵਿਰਾਟ ਦੀ ਕਪਤਾਨੀ ‘ਚ ਭਾਰਤ ਨੇ ਸ੍ਰੀਲੰਕਾ ‘ਚ ਸੀਰੀਜ਼ 2-1 ਤੋਂ, ਦੱਖਣੀ ਅਫਰੀਕਾ ਵਿਰੁੱਧ ਘਰੇਲੂ ਸੀਰੀਜ਼ 3-0 ਨਾਲ ਅਤੇ ਵੈਸਟਇੰਡੀਜ਼ ‘ਚ ਸੀਰੀਜ਼ 2-0 ਨਾਲ ਜਿੱਤੀ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.