ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਫ਼ਤਰ ਮਾਛੀਵਾੜਾ ਸਾਹਿਬ ਵਿਖੇ ਡਾ. ਧੰਨਰਾਜ ਨੂੰ ਬਲਾਕ ਖੇਤੀਬਾੜੀ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਬੁੱਧਵਾਰ ਸਟਾਫ਼ ਵਲੋਂ ਸਵਾਗਤ ਕੀਤਾ ਗਿਆ।

ਅਹੁਦਾ ਸੰਭਾਲਣ ਉਪਰੰਤ ਡਾ. ਧੰਨਰਾਜ ਨੇ ਕਿਹਾ ਉਨ੍ਹਾਂ ਵੱਲੋਂ ਕਿਸਾਨੀ ਦੀ ਬਿਹਤਰੀ ਵਾਸਤੇ ਪੰਜਾਬ ਸਰਕਾਰ ਵੱਲੋਂ ਜੋ ਸਕੀਮਾਂ ਲਾਗੂ ਕੀਤੀਆਂ ਹਨ ਉਸ ਨੂੰ ਹਰੇਕ ਕਿਸਾਨ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਜਗਦੇਵ ਸਿੰਘ, ਖੇਤੀਬਾੜੀ ਅਫ਼ਸਰ ਬਲਾਕ ਮਾਂਗਟ ਡਾ. ਜਸਵਿੰਦਰ ਸਿੰਘ, ਡਾ. ਗਗਨਦੀਪ ਸਿੰਘ, ਡਾ. ਸੰਦੀਪ ਸਿੰਘ ਸਮਰਾਲਾ, ਡਾ. ਅਰਸ਼ਦੀਪ ਸਿੰਘ (ਸਾਰੇ ਏਡੀਓ), ਡਾ. ਦਵਿੰਦਰ ਸਿੰਘ ਏਈਓ, ਜਸਪਾਲ ਸਿੰਘ, ਅਵਤਾਰ ਸਿੰਘ, ਅਭਿਜੀਤ ਸਿੰਘ (ਸਾਰੇ ਏਟੀਐੱਮ), ਸੰਦੀਪ ਸਿੰਘ ਜੂਨੀਅਰ ਸਹਾਇਕ, ਸੌਰਵ ਜੈਨ ਬੀਟੀਐੱਮ, ਸਤਵੀਰ ਸਿੰਘ, ਕੁਲਵਿੰਦਰ ਸਿੰਘ, ਦਿਲਮਨਦੀਪ ਸਿੰਘ, ਅਮਰਜੀਤ ਰਾਣੀ ਹਾਜ਼ਰ ਸਨ।