ਡਾਕਟਰ ਦੀ ਸਲਾਹ : ਸਰੀਰਕ ਸਬੰਧ ਬਣਾਉਂਦੇ ਸਮੇਂ ਮਾਸਕ ਪਾ ਕੇ ਰੱਖੋ ਅਤੇ ਕਿੱਸ ਨਾ ਕਰੋ

ਬਰੈਂਪਟਨ : ਦੁਨੀਆਭਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਜਾਨ ਹਾਪਕਿੰਸ ਯੂਨੀਵਰਸਿਟੀ ਅਨੁਸਾਰ ਦੁਨੀਆਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ 2 ਕਰੋੜ 61 ਲੱਖ ਦੇ ਪਾਰ ਪਹੁੰਚ ਚੁੱਕੇ ਹਨ, ਜਦੋਂ ਕਿ ਕੋਵਿਡ-19 ਨਾਲ ਹੁੱਣ ਤੱਕ 8 ਲੱਖ 64 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਕੈਨੇਡਾ ਦੀ ਮੁੱਖ ਜਨਤਕ ਸਿਹਤ ਅਧਿਕਾਰੀ ਥੇਰੇਸਾ ਟੈਮ ਨੇ (Canada’s chief medical officer) ਜੋੜਿਆਂ ਨੂੰ ਕੋਰੋਨਾ ਕਾਲ ਵਿਚ ਸਰੀਰਕ ਸਬੰਧ ਬਣਾਉਂਦੇ ਸਮੇਂ ਮਾਸਕ ਪਾ ਕੇ ਰੱਖਣ ਦੀ ਸਲਾਹ ਦਿੱਤੀ ਹੈ। ਡਾਕਟਰ ਦਾ ਕਹਿਣਾ ਹੈ ਕਿ ਇੰਟਰਕੋਰਸ ਦੇ ਸਮੇਂ ਮਾਸਕ ਪਾਉਣ ਨਾਲ ਜੋੜੇ ਕੋਵਿਡ-19 ਤੋਂ ਬੱਚ ਸਕਦੇ ਹਨ।
ਡਾਕਟਰ ਥੇਰੇਸਾ ਟੈਮ ਨੇ ਇਕ ਬਿਆਨ ਜਾਰੀ ਕਰ ਕਿਹਾ, ਮਹਾਮਾਰੀ ਦੇ ਸਮੇਂ ਵਿਚ ਜੋੜਿਆਂ ਵੱਲੋਂ ਸਰੀਰਕ ਸਬੰਧ ਬਣਾਉਣਾ ਕਾਫ਼ੀ ਕੰਪਲੀਕੇਟਡ ਹੋ ਸਕਦਾ ਹੈ। ਖ਼ਾਸ ਕਰਕੇ ਉਨ੍ਹਾਂ ਦੇ ਲਈ ਜੋ ਕਿਸੇ ਨਵੇਂ ਪਾਰਟਨਰ ਨਾਲ ਸਰੀਰਕ ਸਬੰਧ ਖ਼ਾਸ ਕਰਕੇ ਕਿੱਸ ਕਰਨ ਨਾਲ ਕੋਰੋਨਾ ਦਾ ਖ਼ਤਰਾ ਵੱਧ ਸਕਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.