ਢੱਡਰੀਆਂ ਵਾਲੇ ਦੀ ਸੋਸ਼ਲ ਮੀਡੀਆ ‘ਤੇ ਜੰਗ

ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਤਾਜ਼ਾ ਵਿਵਾਦ ਹੋਰ ਤਿੱਖਾ ਹੋ ਗਿਆ ਹੈ। ਢੱਡਰੀਆਂ ਵਾਲੇ ਨੇ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੂੰ ਮਿਲਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਢੱਡਰੀਆਂ ਵਾਲੇ ਨੇ ਇਸ ਲੜਾਈ ਨੂੰ ਫੇਸਬੁੱਕ ਤੇ ਯੂਟਿਊਬ ‘ਤੇ ਲੈ ਆਂਦਾ ਹੈ।

ਦਰਅਸਲ ਸ਼ਨੀਵਾਰ ਨੂੰ ਜਥੇਦਾਰ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸਤਿਕਾਰ ਕਮੇਟੀ ਦੇ ਮੈਂਬਰਾਂ ਤੇ ਦਮਦਮੀ ਟਕਸਾਲ ਦੇ ਸਿੰਘਾਂ ਨੇ ਢੱਡਰੀਆਂ ਵਾਲਿਆਂ ਦੇ ਹੈਡਕੁਆਰਟਰ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਮਣੇ ਇਕੱਤਰਤਾ ਕੀਤੀ ਸੀ। ਇਸ ਵੇਲੇ ਢੱਡਰੀਆਂ ਵਾਲੇ ਨੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਸੀ। ਪੁਲਿਸ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਇਹ ਲੋਕ ਚਲੇ ਗਈ ਸੀ।

ਇਸ ਤੋਂ ਬਾਅਦ ਇਸ ਵਿਵਾਦ ਨੂੰ ਸੋਸ਼ਲ ਮੀਡੀਆ ‘ਤੇ ਲਿਆਉਂਦਿਆਂ ਢੱਡਰੀਆਂ ਵਾਲਿਆਂ ਨੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਦੇ ਸਵਾਲਾਂ ਦਾ ਜਵਾਬ ਫੇਸਬੁੱਕ ਤੇ ਯੂਟਿਊਬ ਪਾ ਕੇ ਦਿੱਤਾ ਹੈ। ਜਥੇਦਾਰ ਅਜਨਾਲਾ ਦੀ ਕਾਰਵਾਈ ਖ਼ਿਲਾਫ਼ ‘ਜੀਓ ਤੇ ਜੀਣ ਦਿਓ’ ਸਿਰਲੇਖ ਹੇਠ ਜਾਰੀ ਕੀਤੇ ਆਪਣੇ ਵੀਡੀਓ ਸੰਦੇਸ਼ ਵਿੱਚ ਢੱਡਰੀਆਂ ਵਾਲੇ ਨੇ ਦੋਸ਼ ਲਾਇਆ ਕਿ ਜਥੇਦਾਰ ਅਜਨਾਲਾ ਨੇ ਗੁਰਦੁਆਰਾ ਪਰਮੇਸ਼ਵਰ ਦੁਆਰ ਅੱਗੇ ਧਰਨੇ ਸਮੇਂ ਇਤਰਾਜ਼ਯੋਗ ਰਵੱਈਆ ਅਪਣਾਈ ਰੱਖਿਆ।

ਵੀਡੀਓ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਜਦੋਂ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਉਨ੍ਹਾਂ ਨਾਲ ਮੋਬਾਈਲ ਫੋਨ ‘ਤੇ ਗੱਲ ਕਰਨ ਵਾਸਤੇ ਆਖਿਆ ਤਾਂ ਉਨ੍ਹਾਂ ਨੇ ਗੱਲ ਕਰਨ ਦੀ ਥਾਂ ਇਹ ਕਹਿਣਾ ਸ਼ੁਰੂ ਕਰ ਦਿੱਤਾ ਕਿ ਉਹ ਤਾਂ ਢੱਡਰੀਆਂ ਵਾਲਿਆਂ ਕੋਲੋਂ ਮੁਆਫੀ ਮੰਗਵਾਉਣ ਆਏ ਹਨ ਤੇ ਉਸ ਤੋਂ ਜਵਾਬ ਲੈਣਾ ਹੈ। ਭਾਈ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਉਹ ਸੰਗਤ ਪ੍ਰਤੀ ਜਵਾਬਦੇਹ ਹਨ ਨਾ ਕਿ ਅਮਰੀਕ ਸਿੰਘ ਅਜਨਾਲਾ ਜਾਂ ਹੋਰਨਾਂ ਵਿਅਕਤੀਆਂ ਪ੍ਰਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.