ਸਟੇਟ ਬਿਊਰੋ, ਪਟਨਾ : ਪਟਨਾ ਹਾਈ ਕੋਰਟ ਦੇ ਇਕ ਜੱਜ ਨੇ ਤਰੱਕੀ ਪਿੱਛੋਂ ਤਨਖ਼ਾਹ ਨਾ ਦਿੱਤੇ ਜਾਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਸਹਿਮਤ ਹੋ ਗਈ ਹੈ ਜਿਸ ’ਚ ਜੀਪੀਐੱਫ ਖਾਤਾ ਖੋਲ੍ਹਣ ਤੇ ਆਪਣੀ ਤਨਖ਼ਾਹ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਕੋਰਟ ਦਾ ਰੁਖ਼ ਕਰਨ ਵਾਲੇ ਜੱਜ ਦਾ ਨਾਂ ਰੁਦਰਪ੍ਰਕਾਸ਼ ਮਿਸ਼ਰਾ ਹੈ। ਉਨ੍ਹਾਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਤੇ ਬਿਹਾਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦਾ ਬੈਂਚ ਇਸ ਮਾਮਲੇ ’ਤੇ ਸੁਣਵਾਈ ਕਰ ਰਿਹਾ ਹੈ। ਸਿਖਰਲੀ ਅਦਾਲਤ ਨੇ ਪਟਨਾ ਹਾਈ ਕੋਰਟ ਦੇ ਰਜਿਸਟ੍ਰਾਰ ਜਨਰਲ ਤੋਂ ਵੀ ਜਵਾਬ ਮੰਗਿਆ ਹੈ।