ਨਵੀਂ ਦਿੱਲੀ : ਤਾਮਿਨਨਾਡੂ ਦੇ ਕੋਇੰਬਟੂਰ ਵਿਚ ਪੰਜ ਲੋਕਾਂ ਨੂੰ ਹਿੰਦੂ ਸੰਗਠਨਾਂ ਦੇ ਕੁੱਝ ਨੇਤਾਵਾਂ ਦਾ ਸਫ਼ਾਇਆ ਕਰਨ ਦੀ ਸਾਜਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ। ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ ਵਿਸ਼ੇਸ਼ ਜਾਂਚ ਇਕਾਈ (ਐਸਆਈਯੂ) ਨੇ ਚਾਰ ਲੋਕਾਂ ਨੂੰ ਹਿਰਾਸਤ ਵਿਚ ਲਿਆ ਜੋ ਚੇਨੱਈ ਤੋਂ ਇਥੇ ਪਹੁੰਚੇ ਸਨ। ਪੁਲਿਸ ਅਨੁਸਾਰ ਇਨ੍ਹਾਂ ਨੂੰ ਲੈਣ ਆਏ ਵਿਅਕਤੀ ਨੂੰ ਵੀ ਪੁਛਗਿਛ ਲਈ ਹਿਰਾਸਤ ਵਿਚ ਲਿਆ ਗਿਆ ਹੈ। ਪੁਛਗਿਛ ਵਿਚ ਖ਼ੁਲਾਸਾ ਹੋਇਆ ਹੈ ਕਿ ਉਨ੍ਹਾਂ ਸਾਰੇ ਲੋਕਾਂ ਨੇ ਹਿੰਦੂ ਮੱਕਲ ਕਾਚੀ ਦੇ ਅਰਜੁਨ ਸੰਪਤ ਅਤੇ ਹਿੰਦੂ ਮੁਨਾਨੀ ਦੇ ਨੈਤਾ ਮੁਕਾਮਿਬਕਾਈ ਮਨੀ ਦਾ ਸਫ਼ਾਇਆ ਕਰਨ ਦੀ ਸਾਜਿਸ਼ ਰਚੀ ਸੀ। ਉਨ੍ਹਾਂ ਸਾਰਿਆਂ ‘ਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇੱਥੇ ਕੇਂਦਰੀ ਜੇਲ੍ਹ ਵਿਚ ਸੁੱਟ ਦਿਤਾ ਗਿਆ ਹੈ। ਉਹ ਇੱਥੇ ਇਕ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਆਏ ਸਨ। ਸਬੰਧਤ ਨੇਤਾਵਾਂ ਨੂੰ ਸੁਰੱਖਿਆ ਦਿਤੀ ਗਈ ਹੈ।
ਇਸ ਮਾਮਲੇ ਵਿਚ ਹੁਣ ਪੁਲਿਸ ਇਹ ਪਤਾ ਲਗਾਉਣ ਵਿਚ ਲੱਗੀ ਹੋਈ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਤਾਰ ਕਿਸ ਸੰਗਠਨ ਨਾਲ ਜੁੜੇ ਹੋਏ ਹਨ। ਵੈਸੇ ਇਸ ਮਾਮਲੇ ਵਿਚ ਪੁਲਿਸ ਅਜੇ ਕੁੱਝ ਜ਼ਿਆਦਾ ਜਾਣਕਾਰੀ ਨਹੀਂ ਦੇ ਰਹੀ ਹੈ। ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕੇਂਦਰੀ ਜੇਲ੍ਹ ਵਿਚ ਭੇਜ ਦਿਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਗਣੇਸ਼ ਚਤੁਰਥੀ ਮੌਕੇ ਸਮਾਗਮਾਂ ਵਿਚ ਰੁਕਾਵਟ ਪਾਉਣ ਦੀ ਮੰਨਸ਼ਾ ਨਾਲ ਇੱਥੇ ਆਏ ਸਨ। ਇਸ ਦੌਰਾਨ ਇਸ ਗ੍ਰਿਫ਼ਤਾਰੀ ਤੋਂ ਬਾਅਦ ਸਬੰਧਤ ਹਿੰਦੂ ਨੇਤਾਵਾਂ ਨੂੰ ਸੁਰੱਖਿਆ ਦਿਤੀ ਗਈ ਹੈ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਿੰਦੂ ਨੇਤਾਵਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


