ਸਟਾਫ ਰਿਪੋਰਟਰ, ਖੰਨਾ : ਐਤਵਾਰ ਦੇਰ ਸ਼ਾਮ ਰਤਨਹੇੜੀ ਬੂਥਗੜ੍ਹ ਰੋਡ ‘ਤੇ ਤੇਜ਼ ਰਫ਼ਤਾਰ ਵਰਨਾ ਕਾਰ ਬਿਜਲੀ ਦੇ ਟਰਾਂਸਫ਼ਾਰਮਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ‘ਚ ਕਾਰ ਚਕਨਾਚੂਰ ਹੋ ਗਈ ਜਦਕਿ ਬਿਜਲੀ ਦਾ ਟ੍ਾਂਸਫਾਰਮਰ ਖੰਭਿਆਂ ਤੋਂ ਟੁੱਟ ਕੇ ਹੇਠਾਂ ਡਿੱਗ ਗਿਆ। ਜਿਸ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਠੱਪ ਹੋ ਗਈ। ਉਥੇ ਇਕੱਠੇ ਹੋਏ ਰਾਹਗੀਰਾਂ ਨੇ ਕਾਰ ‘ਚ ਸਵਾਰ ਜ਼ਖਮੀ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਹਾਦਸੇ ‘ਚ ਕਾਰ ਪੂਰੀ ਤਰਾਂ੍ਹ ਚਕਨਾਚੂਰ ਹੋ ਗਈ ਜਦਕਿ ਕਾਰ ਸਵਾਰ ਵਾਲ-ਵਾਲ ਬਚ ਗਏ। ਹਾਦਸੇ ਤੋਂ ਬਾਅਦ ਕਾਫੀ ਦੇਰ ਤੱਕ ਬਿਜਲੀ ਸਪਲਾਈ ਠੱਪ ਰਹੀ। ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਗੁਰੂ ਕ੍ਰਿਪਾ ਫੈਕਟਰੀ ਦੇ ਸਾਹਮਣੇ ਵਾਪਰਿਆ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਫੈਕਟਰੀ ਅੰਦਰ ਮਜ਼ਦੂਰ ਕੰਮ ਕਰ ਰਹੇ ਸਨ। ਅਚਾਨਕ ਇੱਕ ਜ਼ਬਰਦਸਤ ਧਮਾਕਾ ਹੋਇਆ ਤੇ ਕਰਮਚਾਰੀ ਭੱਜ ਕੇ ਬਾਹਰ ਆ ਗਏ। ਬਾਹਰ ਆ ਕੇ ਦੇਖਿਆ ਕਿ ਕਾਰ ਸੜਕ ਦੇ ਕਿਨਾਰੇ ਲੱਗੇ ਬਿਜਲੀ ਦੇ ਟ੍ਾਂਸਫਾਰਮਰ ਨਾਲ ਜ਼ੋਰਦਾਰ ਟਕਰਾ ਗਈ ਸੀ। ਜਿਸ ‘ਚ ਕਾਰ ਚਕਨਾਚੂਰ ਹੋ ਗਈ, ਕਾਰ ਨੂੰ ਵੀ ਅੱਗ ਲੱਗ ਗਈ। ਕਾਰ ਚਾਲਕ ਬੁਰੀ ਤਰਾਂ੍ਹ ਜ਼ਖਮੀ ਹੋ ਗਿਆ। ਲੋਕਾਂ ਨੇ ਤੁਰੰਤ ਕਾਰ ਸਵਾਰ ਨੂੰ ਕਾਰ ‘ਚੋਂ ਕੱਢ ਕੇ ਹਸਪਤਾਲ ਪਹੁੰਚਾਇਆ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


