ਬਰਨਾਲਾ:- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ‘ਚ ਕੀਤੇ ਜਾ ਰਹੇ ਸੰਗਤ ਦਰਸ਼ਨ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੀ ਥਾਂ ਸਿਰਫ ਪੰਚਾਇਤਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਲ। ਸੰਗਤ ਦਰਸ਼ਨਾਂ ‘ਚ ਆਮ ਲੋਕਾਂ ਨੂੰ ਮੁੱਖ ਮੰਤਰੀ ਦੇ ਨੇੜੇ ਨਹੀਂ ਪੁੱਜਣ ਦਿੱਤਾ ਜਾ ਰਿਹਾ। ਸ਼ਿਕਾਇਤਾਂ ਲੈ ਕੇ ਪੁੱਜੇ ਲੋਕਾਂ ਨੂੰ ਮੁੱਖ ਮੰਤਰੀ ਤੱਕ ਨਾ ਪਹੁੰਚਣ ਦੇਣ ਕਾਰਨ ਲੋਕਾਂ ਵਿੱਚ ਅਕਾਲੀ ਦਲ ਪ੍ਰਤੀ ਗੁੱਸੇ ਦੀ ਲਹਿਰ ਹੈ। ਪਿੰਡ ਗਾਗੇਵਾਲ ਵਿੱਚ ਸੰਗਤ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਬਾਦਲ ਵੱਲੋਂ ਪਿੰਡ ਗਹਿਲ ਅਤੇ ਸੱਦੋਵਾਲ ਦੇ ਮੋਹਤਵਰ ਵਿਅਕਤੀਆਂ ਨੂੰ ਮਿਲਣ ਲਈ ਟਾਇਮ ਨਾ ਦਿੱਤੇ ਜਾਣ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


