ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀ ਸਰਪ੍ਰਸਤੀ ਹੇਠ ਚੋਣਕਾਰ ਰਜਿਸਟੇ੍ਸ਼ਨ ਅਫ਼ਸਰ-ਕਮ-ਐੱਸਡੀਐੱਮ ਨਿਹਾਲ ਸਿੰਘ ਵਾਲਾ ਅਤੇ ਨੋਡਲ ਅਫ਼ਸਰ (ਸਵੀਪ ਐਕਟੀਵਿਟੀ) ਨਿਹਾਲ ਸਿੰਘ ਵਾਲਾ ਕੁਲਵਿੰਦਰ ਸਿੰਘ ਦੀਨਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਪਿੰ੍ਸੀਪਲ ਮਹਿੰਦਰ ਕੌਰ ਿਢੱਲੋਂ ਦੀ ਅਗਵਾਈ ਹੇਠ ਸਵੀਪ ਮੁਹਿੰਮ ਤਹਿਤ ਇਲੈਕਟਰੋਲ ਲਿਟਰੇਸੀ ਕਲੱਬ ਦੇ ਹੋਏ ਇਨਾਂ੍ਹ ਮੁਕਾਬਲਿਆਂ ਵਿਚ ਸੀਨੀਅਰ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਬਾਨੀ ਪਿੰ੍ਸੀਪਲ ਭੁਪਿੰਦਰ ਸਿੰਘ ਿਢੱਲੋਂ, ਵਾਈਸ ਪਿੰ੍ਸੀਪਲ ਮੀਨਾ ਜੈਨ ਅਤੇ ਨੋਡਲ ਅਫ਼ਸਰ ਕਮ ਪੋ੍ਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਨੇ ਕਿਹਾ ਕਿ ਸਵੀਪ ਮੁਹਿੰਮ ਤਹਿਤ ਸਲੋਗਨ ਰਾਈਟਿੰਗ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਹੈ। ਕਲੱਬ ਦੇ ਮੈਂਬਰਾਂ ਨੂੰ ਜਾਣਕਾਰੀ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰੀ ਸਿਸਟਮ ਦਾ ਅਧਾਰ ਹੈ, ਜਿਸ ਪ੍ਰਤੀ ਦੇਸ਼ ਦੇ ਹਰ ਨਾਗਰਿਕ ਨੂੰ ਸੁਚੇਤ ਹੋਣਾ ਚਾਹੀਦਾ ਹੈ। ਹਰ ਵੋਟਰ ਦੁਆਰਾ ਆਪਣੇ ਮੱਤ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਨਾਲ ਹੀ ਭਾਰਤ ਦੀ ਜਮਹੂਰੀਅਤ ਮਜ਼ਬੂਤ ਹੋਵੇਗੀ। ਬੁਲਾਰਿਆਂ ਨੇ ਕਿਹਾ ਕਿ ਇਸ ਕਲੱਬ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਇਸ ਮੁਹਿੰਮ ਬਾਰੇ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰਕੇ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਇਨਾਂ੍ਹ ਮੁਕਾਬਲਿਆਂ ਵਿਚ ਹਰਮਿਲਨ ਕੌਰ ਅੱਵਲ ਰਹੀ। ਬਲਪ੍ਰਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।