ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਨਾਂ੍ਹ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ‘ਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ਸਟੇਟ ਐਵਾਰਡ ਟੂ ਦਿ ਫਿਜ਼ੀਕਲੀ ਹੈਂਡੀਕੈਪਡ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਨਿਰਧਾਰਿਤ ਪ੍ਰਫਾਰਮੇ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ (ਤਹਿਸੀਲ ਕੰਪਲੈਕਸ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ) ਤੋਂ ਪ੍ਰਰਾਪਤ ਕੀਤੇ ਜਾ ਸਕਦੇ ਹਨ। ਹਰ ਪੱਖੋਂ ਮੁਕੰਮਲ ਪ੍ਰਫਾਰਮੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਵਿਖੇ 5 ਅਕਤੂਬਰ ਤੱਕ 2023 ਤੱਕ ਦਿੱਤੇ ਜਾ ਸਕਦੇ ਹਨ। ਅਧੂਰੇ ਤੇ ਮਿੱਥੀ ਤਰੀਕ ਤੋਂ ਬਾਅਦ ਜਮਾਂ੍ਹ ਕਰਾਏ ਪ੍ਰਫਾਰਮੇ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇ ਅਵਾਸਪ੍ਰਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਪ੍ਰਰਾਪਤ ਅਰਜ਼ੀਆਂ ਦੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਵੱਲੋਂ ਕੀਤੀ ਗਈ ਸਿਫ਼ਾਰਸ਼ ਦੇ ਆਧਾਰ ‘ਤੇ ਰਾਜ ਪੱਧਰੀ ਕਮੇਟੀ ਵੱਲੋਂ ਐਵਾਰਡੀਆਂ ਦੀ ਚੋਣ ਕੀਤੀ ਜਾਵੇਗੀ। ਜ਼ਿਲ੍ਹਾ ਪੱਧਰ ‘ਤੇ ਪ੍ਰਰਾਪਤ ਅਰਜ਼ੀਆਂ ਕਮੇਟੀ ਦੀ ਸਿਫ਼ਾਰਸ਼ ਉਪਰੰਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਨੂੰ ਭੇਜੀਆਂ ਜਾਣਗੀਆਂ। ਇਸ ਸਕੀਮ ਅਧੀਨ ਚਾਰ ਸ਼ੇ੍ਣੀਆਂ ਦੇ ਐਵਾਰਡ ਦਿੱਤੇ ਜਾਣੇ ਹਨ, ਜਿਨਾਂ੍ਹ ਵਿੱਚ ਕਰਮਚਾਰੀ ਅਤੇ ਸਵੈ ਰੋਜ਼ਗਾਰ (ਬੈਸਟ ਐਂਪਲਾਇ ਜਾਂ ਸੈਲਫ ਐਪਲਾਇਡ ਵਿਦ ਡਿਸੇਬਿਲਿਟੀ), ਵਧੀਆ ਨਿਯੁਕਤੀ ਕਰਤਾ (ਐਵਾਰਡ ਫਾਰ ਬੈਸਟ ਐਂਪਲਾਇਰ), ਵਧੀਆ ਸਵੈ-ਰੁਜ਼ਗਾਰ/ ਐੱਨਜੀਓ ਤੇ ਵਿਅਕਤੀਗਤ/ਸੰਸਥਾਵਾਂ, ਚੌਥੀ ਸ਼ੇ੍ਣੀ ਹੈਂਡੀਕੈਪਡ ਸਪੋਰਟਸ ਪਰਸਨ ਦੀ ਹੈ। ਇਸ ਸਬੰਧੀ ਮੁਕੰਮਲ ਅਰਜ਼ੀਆਂ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਿਖੇ 5 ਅਕਤੂਬਰ ਤਕ ਜਮਾਂ੍ਹ ਕਰਵਾਈਆਂ ਜਾਣ।