ਨਵੀਂ ਦਿੱਲੀ: 110 ਵਰ੍ਹਿਆਂ ਦੇ ਸੰਘਰਸ਼ ਤੋਂ ਬਾਅਦ ਆਖ਼ਰਕਾਰ ਕੌਮੀ ਰਾਜਧਾਨੀ ਦਿੱਲੀ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ ਕਰਨ ਦੀ ਮੰਗ 1909 ਵਿੱਚ ਪਹਿਲੀ ਵਾਰ ਉੱਠੀ ਸੀ। ਉਪ ਰਾਜਪਾਲ ਅਨਿਲ ਬੈਜਲ ਨੇ ਇਸ ਐਕਟ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਲਾਗੂ ਕਰਨ ਲਈ ਫਾਈਲ ਪ੍ਰਵਾਨਗੀ ਦੇ ਦਿੱਤੀ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਰਾਜਧਾਨੀ ਵਿੱਚ ਐਕਟ ਲਾਗੂ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਉਪ ਰਾਜਪਾਲ ਅਨਿਲ ਬੈਜਲ ਦੇ ਧੰਨਵਾਦੀ ਹਨ ਕਿਉਂਕਿ ਇਹ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਸੀ।ਉਨ੍ਹਾਂ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾਉਣ ਤੇ ਇਸ ਦਾ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਕੋਈ ਵੀ ਇਸ ਐਕਟ ਤਹਿਤ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਦਾ ਹੈ, ਭਾਵੇਂ ਕਿ ਵਿਆਹ ਐਕਟ ਲਾਗੂ ਹੋਣ ਦੀ ਮਿਤੀ ਤੋਂ ਪਹਿਲਾਂ ਹੋਇਆ ਹੋਵੇ। ਆਨੰਦ ਮੈਰਿਜ ਐਕਟ ਤਹਿਤ ਰਜਿਸਟਰੇਸ਼ਨ ਕਰਵਾਉਣ ਨਾਲ ਸਿੱਖ ਭਾਈਚਾਰੇ ਨੂੰ ਵੱਖਰੀ ਪਛਾਣ ਮਿਲਦੀ ਹੈ।ਸਿਰਸਾ ਨੇ ਦੱਸਿਆ ਕਿ ਉਹ ਉਨ੍ਹਾਂ ਰਾਜਾਂ ਦੇ ਸੰਪਰਕ ਵਿੱਚ ਹਨ ਜਿੱਥੇ ਇਹ ਐਕਟ ਹਾਲੇ ਲਾਗੂ ਨਹੀਂ ਹੋਇਆ। ਬਿਹਾਰ ਤੇ ਆਸਾਮ ਵਿੱਚ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਪਹੁੰਚ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਛੇਤੀ ਹੀ ਦੇਸ਼ ਦੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐਕਟ ਲਾਗੂ ਹੋ ਜਾਵੇਗਾ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


