ਦਿੱਲੀ ‘ਚ ਹੋਏ ਦੰਗਿਆਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ:ਬਾਦਲ

ਸੁਨਾਮ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਇਥੇ ਮੰਡੀਕਰਨ ਬੋਰਡ ਦੇ ਸਾਬਕਾ ਉਪ ਚੇਅਰਮੈਨ ਰਵਿੰਦਰ ਸਿੰਘ ਚੀਮਾ ਦੇ ਬੇਟੇ ਦੇ ਵਿਆਹ ‘ਤੇ ਮੁਬਾਰਕਾਂ ਦੇਣ ਪਹੁੰਚੇ ਸਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 1984 ‘ਚ ਜੋ ਦੰਗੇ ਹੋਏ ਸਨ, ਉਹ ਕਾਂਗਰਸ ਨੇ ਯੋਜਨਾਬੱਧ ਢੰਗ ਨਾਲ ਕਰਵਾਏ ਸਨ ਅਤੇ ਉਸ ਸਮੇਂ ਕਾਂਗਰਸ ਦੀ ਹਕੂਮਤ ਨੇ ਇਹ ਦੰਗੇ ਕਰਵਾਉਣ ‘ਚ ਭੂਮਿਕਾ ਨਿਭਾਈ ਸੀ। ਇਹ ਗੱਲ ਹੁਣ ਸਾਹਮਣੇ ਨਿਕਲ ਕੇ ਬਾਹਰ ਆ ਰਹੀ ਹੈ, ਇਨ੍ਹਾਂ ਦੰਗਿਆਂ ਲਈ ਵੀ ਜ਼ਿੰਮੇਵਾਰ ਕਾਂਗਰਸ ਸਰਕਾਰ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੋਂ ਭੱਜ ਰਹੀ ਹੈ, ਸਰਕਾਰ ਨੂੰ ਇਖਲਾਕੀ ਤੌਰ ‘ਤੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ ਕਰਨਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਕਿਸਾਨੀ ਹੁਣ ਲਾਹੇਵੰਦ ਨਹੀਂ ਰਹੀ, ਇਸ ਲਈ ਕਿਸਾਨ ਚਾਹੇ ਛੋਟਾ ਹੋਵੇ ਜਾਂ ਵੱਡਾ ਫਾਇਦੇ ‘ਚ ਨਹੀਂ ਹੈ, ਇਸ ਲਈ ਸਰਕਾਰ ਨੂੰ ਆਪਣੇ ਵਾਅਦੇ ਮੁਤਾਬਕ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਜੋ ਅਕਾਲੀ-ਭਾਜਪਾ ਸਰਕਾਰ ਨੇ ਵਿਕਾਸ ਲਈ ਫੰਡ ਭੇਜੇ ਸਨ, ਜਿਨ੍ਹਾਂ ਦੇ ਟੈਂਡਰ ਵੀ ਮਨਜ਼ੂਰ ਹੋ ਚੁੱਕੇ ਸਨ, ਉਹ ਪੈਸੇ ਵੀ ਵਾਪਸ ਮੰਗਵਾ ਲਏ ਹਨ। ਉਨ੍ਹਾਂ ਨੇ ਗੈਂਗਸਟਰਾਂ ਦੇ ਪੰਜਾਬ ‘ਚ ਫੈਲ ਰਹੇ ਜਾਲ ਦੇ ਬਾਰੇ ਕਿਹਾ ਕਿ ਪੰਜਾਬ ਦੇ ਲਾ ਐਂਡ ਆਰਡਰ ਦੀ ਸਥਿਤੀ ਨਾਜ਼ੁਕ ਹੈ ਤਾਂ ਹੀ ਇਹ ਸਭ ਕੁਝ ਹੋ ਰਿਹਾ ਹੈ।ਉਨ੍ਹਾਂ ਸਰਕਾਰ ਵੱਲੋਂ ਸੁਵਿਧਾ ਕੇਂਦਰ ਬੰਦ ਕਰਨ ਸਬੰਧੀ ਕਿਹਾ ਕਿ ਇਹ ਮੰਦਭਾਗਾ ਹੈ, ਇਹ ਸੁਵਿਧਾਵਾਂ ਆਮ ਲੋਕਾਂ ਦੇ ਕਾਰਜ ਬਿਨਾਂ ਦਖਲ-ਅੰਦਾਜ਼ੀ ‘ਚ ਕੀਤੇ ਜਾਣ ਲਈ ਸ਼ੁਰੂ ਕੀਤੇ ਗਏ ਸਨ। ਇਸ ਸਮੇਂ ਉਨ੍ਹਾਂ ਨੇ ਸੰਗਰੂਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਜ਼ਿਲਾ ਪ੍ਰਧਾਨ ਪ੍ਰਿਤਪਾਲ ਸਿੰਘ ਹਾਂਡਾ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਪਾਰਟੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਟਕਸਾਲੀ ਨੇਤਾਵਾਂ ਨੂੰ ਪਾਰਟੀ ਹਮੇਸ਼ਾ ਸਨਮਾਨਿਤ ਕਰਦੀ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਥਰਮਲ ਪਲਾਂਟਾਂ ਦੇ ਬੰਦ ਕੀਤੇ ਜਾਣ ‘ਤੇ ਅਫਸੋਸ ਜ਼ਾਹਿਰ ਕੀਤਾ ਅਤੇ ਇਸ ਨੂੰ ਮੁਲਾਜ਼ਮ ਵਿਰੋਧੀ ਨੀਤੀ ਦੱਸਿਆ।ਇਸ ਸਮੇਂ ਰਵਿੰਦਰ ਸਿੰਘ ਚੀਮਾ, ਵਿਨਰਜੀਤ ਸਿੰੰਘ ਗੋਲਡੀ, ਪ੍ਰਿਤਪਾਲ ਸਿੰਘ ਹਾਂਡਾ, ਸ਼ੰਕਰ ਬਾਂਸਲ, ਰਾਮਧਾਰੀ ਕਾਂਸਲ, ਡਾ. ਸਤਪਾਲ ਸਿੰਗਲਾ ਆਦਿ ਹਾਜ਼ਰ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.