ਜੇਐੱਨਐੱਨ, ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਆਪਣੇ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ‘ਚ 80 ਹਜ਼ਾਰ ਕਰਮਚਾਰੀਆਂ ਨੂੰ ਬੋਨਸ ਦੇਣ ਦਾ ਐਲਾਨ ਕੀਤਾ ਹੈ।

ਕਿਹੜੇ ਕਰਮਚਾਰੀਆਂ ਨੂੰ ਮਿਲੇਗਾ ਬੋਨਸ ?

ਤਾਜ਼ਾ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਵਿਚ ਕੰਮ ਕਰ ਰਹੇ ਗਰੁੱਪ ਬੀ, ਨਾਨ-ਗਜ਼ਟਿਡ ਅਤੇ ਗਰੁੱਪ ਸੀ ਦੇ 80 ਹਜ਼ਾਰ ਕਰਮਚਾਰੀਆਂ ਨੂੰ ਇਹ ਲਾਭ ਮਿਲੇਗਾ। ਹਰ ਕਰਮਚਾਰੀ ਨੂੰ 7 ਹਜ਼ਾਰ ਰੁਪਏ ਬੋਨਸ ਦਿੱਤਾ ਜਾਵੇਗਾ। ਇਸ ‘ਤੇ 56 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਐਲਾਨ ਦੇ ਨਾਲ ਹੀ ਸੀਐਮ ਕੇਜਰੀਵਾਲ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀ ਮੇਰਾ ਪਰਿਵਾਰ ਹਨ। ਇਸ ਤਿਉਹਾਰੀ ਮਹੀਨੇ ਵਿਚ ਅਸੀਂ ਦਿੱਲੀ ਸਰਕਾਰ ਦੇ ਗਰੁੱਪ ਬੀ ਅਤੇ ਗਰੁੱਪ ਸੀ ਦੇ ਕਰਮਚਾਰੀਆਂ ਨੂੰ 7000 ਰੁਪਏ ਦਾ ਬੋਨਸ ਦੇ ਰਹੇ ਹਾਂ। ਸਾਰੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਅਗਾਊਂ ਮੁਬਾਰਕਾਂ।