ਦੇਸ਼ ਦੀਆਂ ਕਈ ਸਿਆਸੀ ਧਿਰਾਂ ਇਨਸਾਫ਼ ਮੋਰਚੇ ‘ਚ ਹੋਈਆ ਸ਼ਾਮਲ

ਜਨਤਾ ਦਲ ਦੇ ਪ੍ਰਧਾਨ ਨੇ ਬੇਅਦਬੀ ਤੇ ਗੋਲੀਕਾਂਡ ਦੇ ਦੇਸ਼ੀਆਂ ਲਈ ਮੰਗੀ ਸਖ਼ਤ ਸਜ਼ਾ
ਬਰਗਾੜੀ:ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿੱਚ ਚੱਲ ਰਹੇ ਇਨਸਾਫ ਮੋਰਚੇ ਦੇ 67ਵੇਂ ਦਿਨ ਲੋਕ ਤੰਤਰਿਕ ਜਨਤਾ ਦਲ ਦੇ ਪ੍ਰਧਾਨ ਡੀ ਐਲ ਮਤੰਗ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਜਿੱਥੇ ਮੋਰਚੇ ਨੂੰ ਪੂਰਨ ਸਮਰਥਨ ਦਿੰਦੀ ਹੈ, ਓਥੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕਰਦੀ ਹੈ ਕਿ ਬੇਅਦਬੀ ਦੇ ਦੋਸੀਆਂ, ਦੋ ਸਿੱਖ ਨੌਜਵਾਨਾਂ ਦੇ ਕਤਲਾਂ ਦੇ ਦੋਸ਼ੀਆਂ ਅਤੇ ਪੱਚੀ ਪੱਚੀ ਤੀਹ ਤੀਹ ਸਾਲ ਤੋ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਗੈਰਮਨੁੱਖੀ ਅਤੇ ਗੈਰ ਕਨੂੰਨੀ ਢੰਗ ਨਾਲ ਜੇਲਾਂ ਵਿੱਚ ਬੰਦ ਕੀਤੇ ਸਿੱਖਾਂ ਦੀ ਰਿਹਾਈ ਦੀ ਵੀ ਮੰਗ ਕਰਦੀ ਹੈ।
ਜਿਕਰਯੋਗ ਹੈ ਕਿ ਬਹੁਜਨ ਮੁਕਤੀ ਪਾਰਟੀ ਤੋਂ ਜਨਤਾ ਦਲ ਨਾਲ ਰਲੇਵਾਂ ਕਰਕੇ ਲੋਕਤੰਤਰਿਕ ਜਨਤਾ ਦਲ ਬਣੀ ਰਾਸ਼ਟਰੀ ਪਾਰਟੀ ਦੇ ਰਾਸਟਰੀ ਆਗੂਆਂ ਨੇ ਬੀਤੇ ਕੱਲ੍ਹ ਅਪਣੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੀ ਅਗਵਾਈ ਵਿੱਚ ਵੱਡੇ ਕਾਫਲੇ ਦੇ ਰੂਪ ਵਿੱਚ ਬਰਗਾੜੀ ਮੋਰਚੇ ਵਿੱਚ ਸ਼ਮੂਲੀਅਤ ਕੀਤੀ।ਢਾਡੀ ਦਰਬਾਰ ਵਿੱਚ ਪੰਜਾਬ ਦੇ ਪ੍ਰਸਿੱਧ ਢਾਡੀ ਜਥੇ ਸਾਧੂ ਸਿੰਘ ਧੰਮੂ, ਕਵੀਸ਼ਰ ਰੌਸ਼ਨ ਸਿੰਘ ਰੌਸ਼ਨ, ਦਰਸਨ ਸਿੰਘ ਦਲੇਰ, ਕਿਰਨਜੀਤ ਸਿੰਘ,ਕਵੀਸ਼ਰ ਸੁਖਚੈਨ ਸਿੰਘ ਮੱਲਕੇ,ਸਿੱਧਵਾਂ ਕਾਲਜ ਵਾਲੀਆਂ ਬੀਬੀਆਂ ਆਦਿ ਦੇ ਢਾਡੀ ਜਥਿਆਂ ਨੇ ਵੀ ਬੀਰ ਰਸ ਵਾਰਾਂ,ਕਵਿਤਾਵਾਂ ਰਾਹੀ ਹਾਜਰੀ ਲਗਵਾਈ।ਸਟੇਜ ਦੀ ਜੁੰਮੇਵਾਰੀ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਗਦੀਪ ਸਿੰਘ ਭੁੱਲਰ ਅਤੇ ਜਸਵਿੰਦਰ ਸਿੰਘ ਸਾਹੋਕੇ ਨੇ ਨਿਭਾਈ।ਆਈਆਂ ਸੰਗਤਾਂ ਦਾ ਧੰਨਵਾਦ ਰੋਜ਼ਾਨਾ ਦੀ ਤਰਾਂ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ।।

Share:

Facebook
Twitter
Pinterest
LinkedIn
matrimonail-ads
On Key

Related Posts

ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ

ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.