ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਧਾਰਮਿਕ ਯਾਤਰਾ ਤੋਂ ਪਰਤ ਰਹੇ ਮੋਟਰਸਾਈਕਲ ਸਵਾਰ ਸ਼ਰਧਾਲੂ ਸਾਹਿਲ (20) ਵਾਸੀ ਨਿਊ ਪ੍ਰੀਤ ਨਗਰ, ਤਾਜਪੁਰ ਰੋਡ, ਲੁਧਿਆਣਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਨੁਸਾਰ ਸਾਹਿਲ ਆਪਣੇ ਦੋਸਤਾਂ ਸਮੇਤ ਮੋਟਰਸਾਈਕਲ ’ਤੇ ਮਾਤਾ ਨੈਣਾ ਦੇਵੀ ਮੱਥਾ ਟੇਕਣ ਗਿਆ ਸੀ ਤੇ ਵਾਪਸੀ ਆਉਂਦੇ ਹੋਏ ਸਰਹਿੰਦ ਨਹਿਰ ਕਿਨਾਰੇ ਪਿੰਡ ਜਲਾਹ ਮਾਜਰਾ ਨੇੜੇ ਸਾਹਮਣੇ ਤੋਂ ਆ ਰਹੀ ਬਲੈਰੋ ਜੀਪ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਸਾਹਿਲ ਤੇ ਉਸ ਦੇ ਦੋਸਤ ਖੁਰਸ਼ੇਦ ਅੰਸਾਰੀ ਤੇ ਰਾਜ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਬਲੈਰੋ ਚਾਲਕ ਗੱਡੀ ਭਜਾ ਕੇ ਲੈ ਗਿਆ। ਜ਼ਖਮੀਆਂ ਨੂੰ ਸਮਰਾਲਾ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਸਾਹਿਲ ਨੂੰ ਮ੍ਰਿਤਕ ਕਰਾਰ ਦਿੱਤਾ ਜਦਕਿ ਬਾਕੀਆਂ ਨੂੰ ਗੰਭੀਰ ਜਖ਼ਮੀ ਹੋਣ ਕਾਰਨ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪੁਲਿਸ ਵੱਲੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ। ਪੁਲਿਸ ਵੱਲੋਂ ਅਣਪਛਾਤੇ ਬੋਲੈਰੋ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ
13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ


