Ad-Time-For-Vacation.png

ਨਵਜੋਤ ਸਿੰਘ ਸਿੱਧੂ ਦੇ ਬਿਆਨ ਨਾਲ ਗਰਮਾਈ ਸੂਬੇ ਦੀ ਸਿਆਸਤ

ਚੰਡੀਗੜ੍ਹ (ਮਨਮੋਹਨ)— ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਹਮੇਸ਼ਾ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ‘ਚ ਰਹਿੰਦੇ ਹਨ। ਹੁਣ ਇਕ ਹੋਰ ਬਿਆਨ ਕਾਰਨ ਉਹ ਫਿਰ ਤੋਂ ਚਰਚਾ ਵਿੱਚ ਆ ਗਏ ਹਨ, ਜਿਸ ਕਰਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਕ ਅਖਬਾਰ ਨੂੰ ਦਿੱਤੇ ਗਏ ਇੰਟਰਵਿਊ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਕੁੱਤਿਆਂ ਦੇ ਹੱਥ ‘ਚ ਪੰਜਾਬ ਨੂੰ ਜਾਣ ਨਹੀਂ ਦੇਣਗੇ। ਸਿੱਧੂ ਵੱਲੋਂ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਜਿੱਥੇ ਅਕਾਲੀ ਨੇਤਾ ਦਲਜੀਤ ਸਿੰਘ ਚੀਮਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ, ਉਥੇ ਹੀ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਕਾਂਗਰਸੀ ਲੀਡਰਸ਼ਿਪ ਸਿੱਧੂ ਦੇ ਨਾਲ ਹੈ ਪਰ ਸਿੱਧੂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਬਿਆਨ ਕਿਸ ਦੇ ਬਾਰੇ ਦਿੱਤਾ ਹੈ।
ਉਥੇ ਹੀ ਸਿੱਧੂ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਨਤਾ ਨੇ ਕਈ ਵਾਰ ਨਵਜੋਤ ਸਿੰਘ ਸਿੱਧੂ ਨੂੰ ਚੁਣਿਆ ਹੈ ਅਤੇ ਸਿੱਧੂ ਨੂੰ ਇਹੋ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਉੱਠੀ ਹੈ ਅਤੇ ਉਨ੍ਹਾਂ ਦੇ ਆਪਣੇ ਵੀ ਸਪੱਸ਼ਟੀਕਰਨ ਮੰਗ ਰਹੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.