ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ : ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 67 ਗ੍ਰਾਮ ਚਿੱਟੇ ਨਸ਼ੀਲਾ ਪਾਊਡਰ ਸਮੇਤ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਿਟੀ ਦੇ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਸ਼ਿਮਲਾ ਪਹਾੜੀ ਚੌਕ ਤੋਂ ਬਹਾਦਰਪੁਰ ਵੱਲ ਨੂੰ ਗਸ਼ਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਬਹਾਦਰਪੁਰ ਗੇਟ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੂੰ ਸ਼ਕ ਪੈਣ ਕਾਰਨ ਰੋਕ ਕੇ ਉਸ ਦੀ ਲਈ ਤਲਾਸ਼ੀ ਲਈ ਤਾਂ ਉਸ ਕੋਲੋਂ 67 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਇਆ। ਕਥਿਤ ਮੁਲਜ਼ਮ ਦੀ ਪਛਾਣ ਬਲਵੀਰ ਸਿੰਘ ਵਾਸੀ ਰਵਿਦਾਸ ਨਗਰ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਨੇ ਨਸ਼ਾ ਵਿਰੋਧੀ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


