ਪੰਜਾਬੀ ਜਾਗਰਣ, ਅਮਲੋਹ : ਪਿੰਡ ਲੱਖਾ ਸਿੰਘ ਵਾਲਾ ਵਿਖੇ ਸਰਪੰਚ ਬਲਜੀਤ ਸਿੰਘ ਬਿੰਨੀ ਦੀ ਅਗਵਾਈ ‘ਚ ਪਿੰਡ ਵਿਚ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਇਕ ਇਕੱਤਰਤਾ ਹੋਈ ਜਿਸ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ, ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਅਤੇ ਨੌਜਵਾਨਾਂ ਦੀ ਜ਼ਿੰਦਗੀ ‘ਤੇ ਪੈ ਰਹੇ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਪਿੰਡ ਦੇ ਲੋਕਾਂ ਵਲੋਂ ਨਸ਼ੇ ਦੀ ਰੋਕਥਾਮ ਲਈ ਵੱਖ-ਵੱਖ ਸੁਝਾਅ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨਸ਼ਾ ਤਸਕਰਾਂ ਦੀ ਪਿੰਡ ਵਿਚ ਰੋਕਥਾਮ ਲਈ ਇਕ ਸੰਕਲਪ ਵੀ ਲਿਆ। ਸਰਪੰਚ ਬਲਜੀਤ ਸਿੰਘ ਬਿੰਨੀ ਨੇ ਕਿਹਾ ਕਿ ਜੇਕਰ ਪਿੰਡ ਵਿਚ ਕੋਈ ਬਾਹਰੀ ਵਿਅਕਤੀ ਨਸ਼ਾ ਵੇਚਣ ਦੇ ਲਈ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਪਿੰਡ ਦੀ ਪੰਚਾਇਤ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਜ਼ਸਵੀਰ ਸਿੰਘ ਨੋਨੀ, ਨਿਦਰੀ, ਲਵਲੀ, ਜੱਸੀ, ਬਾਬਾ ਸਿੰਘ, ਹਰਪ੍ਰਰੀਤ ਸਿੰਘ, ਲਖਵਿੰਦਰ ਸਿੰਘ, ਚਮਕੌਰ ਸਿੰਘ, ਸੋਨੀ ਸਿੰਘ, ਵੀਰੂ, ਅਮਨ, ਸੰਜੇ ਕੁਮਾਰ ਅਤੇ ਲੱਖੀ ਸਿੰਘ ਆਦਿ ਮੌਜੂਦ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



