ਨਹਿਰੂ ਦੇ ਬੁੱਤ ‘ਤੇ ਸੁੱਟੀ ਸਿਆਹੀ, ਅੰਬੇਡਕਰ ਦੇ ਬੁੱਤ ‘ਤੇ ਮਲੀ ਕਾਲਖ

ਕੋਲਕਾਤਾ—ਪੱਛਮੀ ਬੰਗਾਲ ਦੇ ਬਰਧਵਾਨ ਜ਼ਿਲੇ ‘ਚ ਸ਼ਨੀਵਾਰ ਤੜਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਨਾਕਾਮ ਰਹਿਣ ‘ਤੇ ਸ਼ਰਾਰਤੀ ਅਨਸਰ ਬੁੱਤ ‘ਤੇ ਸਿਆਹੀ ਸੁੱਟ ਕੇ ਫਰਾਰ ਹੋ ਗਏ।ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪੁੱਜੀ। ਪੁਲਸ ਨੇ ਆ ਕੇ ਬੁੱਤ ਦੀ ਸਫਾਈ ਕਰਵਾਈ। ਸਥਾਨਕ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਨੇ ਕਿਹਾ ਕਿ ਇਸ ਘਟਨਾ ਪਿੱਛੇ ਕੁਝ ਸ਼ਰਾਰਤੀ ਅਨਸਰਾਂ ਦਾ ਹੱਥ ਹੈ, ਜੋ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨਾ ਚਾਹੁੰਦੇ ਹਨ। ਓਧਰ ਬਿਹਾਰ ਦੇ ਬੇਗੂਸਰਾਏ ਵਿਖੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ‘ਤੇ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਕਾਲਖ ਮਲ ਦਿੱਤੀ। ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.