ਪੱਤਰ ਪੇ੍ਰਰਕ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਦੀ ਚੌਕੀ ਫਤਿਆਬਾਦ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਮਾਂ ਪੁੱਤ ਨੂੰ ਵੱਡੀ ਮਾਤਰਾ ‘ਚ ਨਜਾਇਜ਼ ਸ਼ਰਾਬ ਬਰਾਮਦ ਕਰ ਕੇ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨਾਂ੍ਹ ਦੇ ਖਿਲਾਫ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਚੌਕੀ ਫਤਿਆਬਾਦ ਦੇ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਕੌਰ ਅਤੇ ਉਸਦਾ ਲੜਕਾ ਅਮਰਜੀਤ ਸਿੰਘ ਵਾਸੀ ਪਿੰਡ ਵੇਂਈਪੂੰਈਂ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਤਿਆਰ ਕਰ ਕੇ ਵੇਚਣ ਦਾ ਧੰਦਾ ਕਰਦੇ ਹਨ। ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਛਾਪੇਮਾਰੀ ਕੀਤੀ ਤਾਂ ਉਕਤ ਦੋਵੇਂ ਜਣੇ 12 ਹਜ਼ਾਰ 750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਗਏ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਗਿ੍ਫਤਾਰ ਕਰ ਕੇ ਆਬਕਾਰੀ ਐਕਟ ਦੇ ਤਹਿਤ ਨਾਮਜ਼ਦ ਕਰ ਲਿਆ ਗਿਆ ਹੈ।