ਪੱਤਰ ਪ੍ਰਰੇਰਕ, ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਪੁਲਿਸ ਵੱਲੋਂ ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਦੋਸ਼ ਹੇਠ ਸੁਦਾਮਾ ਕੁਮਾਰ ਵਾਸੀ ਮਾਛੀਵਾੜਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦੀ ਮਾਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦੀ ਕਰਿਆਨੇ ਦੀ ਦੁਕਾਨ ਹੈ ਤੇ ਉਸ ਦੀ ਇਕ ਨਾਬਾਲਿਗ ਧੀ ਅੱਠਵੀਂ ਜਮਾਤ ਪਾਸ ਹੈ। ਬਿਆਨਕਰਤਾ ਅਨੁਸਾਰ ਜਦੋਂ ਉਹ ਖੇਤਾਂ ‘ਚ ਸਾਗ ਤੋੜਣ ਗਈ ਹੋਈ ਸੀ ਤੇ ਉਸ ਦੀ ਲੜਕੀ ਦੁਕਾਨ ‘ਤੇ ਬੈਠੀ ਸੀ, ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਉਸ ਦੀ ਧੀ ਦੁਕਾਨ ‘ਤੇ ਨਹੀਂ ਸੀ। ਧੀ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਾ ਮਿਲਿਆ। ਅਖੀਰ ‘ਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸ ਦੀ ਨਾਬਾਲਗ ਧੀ ਨੂੰ ਸੁਦਾਮਾ ਕੁਮਾਰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


