ਨੋਟਬੰਦੀ ਕਾਰਨ ਬਦਤਰ ਹਾਲਾਤ ਹੋਣੇ ਅਜੇ ਬਾਕੀ :ਦੇਸ਼ ਦਾ ਬਹੁਤ ਨੁਕਸਾਨ ਹੋਵੇਗਾ: ਡਾ. ਮਨਮੋਹਨ ਸਿੰਘ

ਨਵੀਂ ਦਿੱਲੀ,: ਦੇਸ਼ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿਚ ਗਿਰਾਵਟ ਦੀ ਸੰਭਾਵਨਾ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਵੱਡੇ ਨੋਟਾਂ ਨੂੰ ਰੱਦ ਕਰਨ ਦੇ ਫ਼ੈਸਲੇ ਦੇ ਮਦੇਨਜ਼ਰ ਸੱਭ ਤੋਂ ਬਦਤਰ ਹਾਲਾਤ ਆਉਣੇ ਅਜੇ ਬਾਕੀ ਹਨ।ਨੋਟਬੰਦੀ ਦੇ ਮੁੱਦੇ ‘ਤੇ ਕਾਂਗਰਸ ਵਲੋਂ ਕਰਵਾਏ ਪ੍ਰੋਗਰਾਮ ਵਿਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਦਾਅਵਾ ਕੀਤਾ ਕਿ ਅੱਠ ਨਵੰਬਰ ਦੀ ਕੈਬਨਿਟ ਦੀ ਮੀਟਿੰਗ ਦਾ ਕੋਈ ਰੀਕਾਰਡ ਨਹੀਂ, ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਵੱਡੇ ਨੋਟਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਕਾਂਗਰਸ ਦੇ ‘ਜਨ ਵੇਦਨਾ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਨੋਟਬੰਦੀ ਨੂੰ ਆਫ਼ਤ ਕਰਾਰ ਦਿਤਾ ਅਤੇ ਕਿਹਾ ਕਿ ਚੀਜ਼ਾਂ ਖ਼ਰਾਬ ਤੋਂ ਬਹੁਤ ਖ਼ਰਾਬ ਹੋ ਗਈਆਂ ਹਨ ਅਤੇ ਇਸ ਦਾ ਸੱਭ ਤੋਂ ਬੁਰਾ ਪਹਿਲੂ ਅਜੇ ਆਉਣਾ ਬਾਕੀ ਹੈ।
ਡਾ. ਮਨਮੋਹਨ ਸਿੰਘ ਅਤੇ ਚਿਦੰਬਰਮ ਦੋਵਾਂ ਨੇ ਕਿਹਾ ਕਿ ਨੋਟਬੰਦੀ ਕਾਰਨ ਕੁੱਲ ਘਰੇਲੂ ਉਤਪਾਦ ਵਿਚ ਗਿਰਾਵਟ ਆਵੇਗੀ। ਦੇਸ਼ ਦਾ ਬਹੁਤ ਨੁਕਸਾਨ ਹੋਵੇਗਾ। ਚਿਦੰਬਰਮ ਨੇ ਅਪਣੇ ਭਾਸ਼ਣ ਵਿਚ ਕਿਹਾ ਕਿ ਅੱਠ ਨਵੰਬਰ ਦੀ ਕੈਬਿਨਟ ਮੀਟਿੰਗ ਦਾ ਕੋਈ ਰੀਕਾਰਡ ਨਹੀਂ। ”ਕੈਬਨਿਟ ਨੋਟ ਕਿਥੇ ਹਨ। ਕੈਬਨਿਟ ਦਾ ਫ਼ੈਸਲਾ ਕਿੱਥੇ ਹੈ।” ਉਨ੍ਹਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਅਜਿਹਾ ਤਮਾਸ਼ਾ ਕਦੇ ਨਹੀਂ ਕੀਤਾ ਗਿਆ।

ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਆਰ.ਬੀ.ਆਈ. ਦੀ ਮਾਣ-ਮਰਿਆਦਾ ਦਾਅ ‘ਤੇ ਲੱਗੀ ਹੋਈ ਹੈ। ਕੇਂਦਰੀ ਬੈਂਕ ਨਾਲ ਭੇਦਭਾਵ ਕਰ ਰਹੇ ਹਨ ਪਰ ਪਹਿਲਾਂ ਕਦੇ ਸਰਕਾਰ ਨੇ ਆਰ.ਬੀ.ਆਈ. ਨਾਲ ਭਾਰਤ ਸਰਕਾਰ ਦੇ ਇਕ ਵਿਭਾਗ ਵਜੋਂ ਵਿਵਹਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਥੋਂ ਤਕ ਜੀ.ਡੀ.ਪੀ. ਵਿਚ ਇਕ ਫ਼ੀ ਸਦੀ ਗਿਰਾਵਟ ਨਾਲ ਦੇਸ਼ ਨੂੰ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਕਾਂਗਰਸ ਨੇ ਇਸ ਪ੍ਰੋਗਰਾਮ ਦੌਰਾਨ ਇਕ ਬਿਆਨ ਵੀ ਜਾਰੀ ਕੀਤਾ, ਜਿਸ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਗੱਲ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ਕਿ ਖ਼ਤਮ ਕੀਤੇ ਗਏ ਨੋਟਾਂ ਦਾ ਕਿੰਨਾ ਹਿੱਸਾ ਕਾਲਾ ਧਨ ਸੀ ਕਿਉਂਕਿ ਰੱਦ ਕੀਤੀ ਗਈ ਕਰੰਸੀ ਬੈਂਕਾਂ ਵਿਚ ਜਮ੍ਹਾਂ ਹੋ ਚੁੱਕੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਸ ਨਾਲ ਸਰਕਾਰ ਦੇ ਦਾਅਵਿਆਂ ਦਾ ਖੋਖਲਾਪਨ ਬੇਨਕਾਬ ਹੁੰਦਾ ਹੈ। ਕਾਂਗਰਸ ਨੇ ਕਿਹਾ, ”ਚਿੰਤਾ ਦਾ ਵਿਸ਼ਾ ਹੈ ਕਿ ਨੋਟਬੰਦੀ ਦੇ 50 ਦਿਨਾਂ ਦੀ ਮਿਆਦ ਦੌਰਾਨ ਭਾਜਪਾ ਦੇ ਕੁੱਝ ਭ੍ਰਿਸ਼ਟ ਆਗੂਆਂ, ਕਾਲਾਬਾਜ਼ਾਰੀਆਂ ਅਤੇ ਬੈਂਕ ਅਧਿਕਾਰੀਆਂ ਦੇ ਨਾਪਾਕ ਗਠਜੋੜ ਨੂੰ ਵੱਖ-ਵੱਖ ਮੀਡੀਆ ਚੈਨਲਾਂ ਨੇ ਵਿਖਾਇਆ ਜੋ ਨੋਟਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਬਦਲਣ ਵਿਚ ਲੱਗੇ ਸਨ।”

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.