ਨੋਟਬੰਦੀ ਸੋਚੀ ਸਮਝੀ ਕਾਨੂੰਨੀ ਲੁੱਟ: ਮਨਮੋਹਨ

ਤਲੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ‘ਤੇ ਜਵਾਬੀ ਵਾਰ; 2ਜੀ ਵਾਲੀ ਲੁੱਟ ਯਾਦ ਕਰਾਈ

ਨਵੀਂ ਦਿੱਲੀ:-ਸਾਬਕਾ ਪ੍ਰਧਾਨ ਮੰਤਰੀ ਅਤੇ ਉੱਘੇ ਅਰਥਸ਼ਾਸਤਰੀ ਮਨਮੋਹਨ ਸਿੰਘ ਨੇ ਨੋਟਬੰਦੀ ਦੇ ਫ਼ੈਸਲੇ ਦੀ ਕਰੜੀ ਆਲੋਚਨਾ ਕਰਦਿਆਂ ਰਾਜ ਸਭਾ ‘ਚ ਬਹਿਸ ਦੌਰਾਨ ਕਿਹਾ ਕਿ ਇਹ ਸੋਚੀ ਸਮਝੀ ਅਤੇ ਕਾਨੂੰਨੀ ਲੁੱਟ ਦਾ ਮਾਮਲਾ ਹੈ ਅਤੇ ਪ੍ਰਬੰਧਨ ਦੀ ਵਿਰਾਟ ਨਾਕਾਮੀ ਹੈ।ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਨੋਟਬੰਦੀ ‘ਤੇ ਕੀਤੀ ਗਈ ਆਲੋਚਨਾ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਇਸ ‘ਚ ਕੋਈ ਹੈਰਾਨੀ ਨਹੀਂ ਕਿ ਉਹ ਸਰਕਾਰ ਦੇ ਫ਼ੈਸਲੇ ਤੋਂ ਨਾਖੁਸ਼ ਹਨ ਕਿਉਂਕਿ ਸਭ ਤੋਂ ਵੱਧ ਕਾਲਾ ਧਨ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਹੀ ਪੈਦਾ ਹੋਇਆ। ਉਨ੍ਹਾਂ ਕਿਹਾ ਕਿ ਜਿਹੜੇ ਆਪਣੀ ਸਰਕਾਰ ਵੇਲੇ ਕਾਲਾ ਧਨ ਅਤੇ ਘੁਟਾਲੇ ਹੋਣ ਨੂੰ ਵੱਡੀ ਗ਼ਲਤੀ ਨਹੀਂ ਮੰਨਦੇ, ਹੁਣ ਉਹ ਕਾਲੇ ਧਨ ਖ਼ਿਲਾਫ਼ ਮੁਹਿੰਮ ਨੂੰ ਗ਼ਲਤੀ ਕਰਾਰ ਦੇ ਰਹੇ ਹਨ। ਜੀਡੀਪੀ ਦੋ ਫ਼ੀਸਦੀ ਤਕ ਡਿੱਗਣ ਦੇ ਅੰਦੇਸ਼ੇ ਬਾਰੇ ਸ੍ਰੀ ਜੇਤਲੀ ਨੇ ਕਿਹਾ ਕਿ ਕਾਲੇ ਧਨ ਵਾਲਾ ਪੈਸਾ ਹੁਣ ਮੁੱਖ ਧਾਰਾ ‘ਚ ਆਏਗਾ ਜਿਸ ਨਾਲ ਅਰਥਚਾਰੇ ‘ਤੇ ਸਾਰਥਿਕ ਪ੍ਰਭਾਵ ਪਏਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.