ਸਰਬਜੀਤ ਚਾਹਲ, ਗੁਰਦਾਸਪੁਰ

ਡੈਮੋਕਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਦੇ ਫੈਸਲੇ ਅਨੁਸਾਰ 15 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਜੱਦੀ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਰੋਸ ਰੈਲੀ ਵਿਚ ਗੁਰਦਾਸਪੁਰ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਜ਼ ਵੱਡੀ ਗਿਣਤੀ ਵਿੱਚ ਭਾਗ ਲੈਣਗੀਆਂ। ਰੈਲੀ ਦੀ ਤਿਆਰੀ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਬਲਵਿੰਦਰ ਕੌਰ ਅਲੀਸ਼ੇਰ, ਜਰਨਲ ਸਕੱਤਰ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਕਿਹਾ ਕਿ ਜਥੇਬੰਦੀ ਨਾਲ 4 ਮਈ ਨੂੰ ਹੋਈ ਮੀਟਿੰਗ ਵਿੱਚ ਵਰਕਰਾਂ ਨੂੰ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਹ ਸਾਰੇ ਐਲਾਨ ਮਹਿਜ਼ ਕਾਗਜ਼ੀ ਹੋ ਨਿਬੜੇ। ਉਨਾਂ੍ਹ ਕਿਹਾ ਕਿ ਦਿਨ-ਰਾਤ ਮਿਹਨਤ ਕਰਨ ਦੇ ਬਾਵਜੂਦ ਉਨਾਂ੍ਹ ਨੂੰ ਮਹਿਜ਼ 2500 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ। ਵਰਕਰਾਂ ਨੂੰ ਕੋਈ ਪ੍ਰਸੂਤਾ ਛੁੱਟੀ ਨਹੀਂ ਦਿੱਤੀ ਜਾਂਦੀ। ਵਰਕਰਾਂ ਨੂੰ ਹਰ ਤਰਾਂ੍ਹ ਦੀਆਂ ਮੈਡੀਕਲ ਸਹੂਲਤਾਂ ਤੋਂ ਸੱਖਣਾ ਰੱਖਕੇ ਬੇਵਕਤੀ ਮੌਤ ਦੇ ਮੂੰਹ ਵਿੱਚ ਧੱਕਿਆ ਜਾ ਰਿਹਾ ਹੈ। ਵਰਕਰਾਂ ਦੀ ਮੰਗ ਹੈ ਕਿ ਉਨਾਂ੍ਹ ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ। ਪਰਿਵਾਰ ਦਾ ਮੈਡੀਕਲ ਬੀਮਾ ਕੀਤਾ ਜਾਵੇ,ਉਨਾਂ੍ਹ ਦਾ ਸੀਪੀਐੱਫ ਕੱਟਿਆ ਜਾਵੇ ਅਤੇ ਬੁਢਾਪਾ ਪੈਨਸ਼ਨ ਦਿੱਤੀ ਜਾਵੇ। ਇਸ ਮੌਕੇ ਕਰਮਜੀਤ ਕੌਰ, ਸਵਿੰਦਰ ਕੌਰ,ਕੁਲਵੀਰ ਕੌਰ, ਕਾਂਤਾ ਦੇਵੀ, ਗੁਰਿੰਦਰ ਕੌਰ, ਅੰਚਲ ਮੱਟੂ, ਵੀਨਾ ਕੁਮਾਰੀ, ਹਾਜ਼ਰ ਸਨ।