ਵੈਬ ਡੈਸਕ, ਜਲੰਧਰ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦਾ ਪਰਵਾਸੀ ਸਾਹਿਤ ਅਧਿਅਨ ਕੇਂਦਰ ਪਰਵਾਸੀ ਸਾਹਿਤ ਸਿਰਜਣਾ ਦੇ ਮੁੱਢਲੇ ਕੇਂਦਰ ਇੰਗਲੈਂਡ ਦੇ ਵਾਸੀ ਪੰਜਾਬੀ ਲੇਖਕ ਸੁਰਿੰਦਰ ਦੇਹਲਵੀ ਦੇ ਸਦੀਵੀ ਵਿਛੋੜੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਸੁਰਿੰਦਰ ਦੇਹਲਵੀ ਇੰਗਲੈਂਡ ਦੇ ਪਹਿਲੇ ਪੂਰ ਦੇ ਪੰਜਾਬੀ ਲੇਖਕਾਂ ਵਿੱਚੋਂ ਸਨ। ਉਹ ਅੰਮ੍ਰਿਤਸਰ ਵਾਸੀ ਸਨ ਤੇ 1972 ਵਿੱਚ ਉਹ ਇੰਗਲੈਂਡ ਚਲੇ ਗਏ। ਕੁਝ ਸਮਾਂ ਉਨਾਂ ਨੇ ਆਇਰਲੈਂਡ ਵਿੱਚ ਵੀ ਗੁਜ਼ਾਰਿਆ। ਸੁਰਿੰਦਰ ਦੇਹਲਵੀ ਦਾ 1981 ਵਿੱਚ ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ‘ਜਿੰਦ ਬੋਟੀ ਬੋਟੀ’ ਪਾਠਕਾਂ ਤੇ ਆਲੋਚਕਾਂ ਵੱਲੋਂ ਖ਼ੂਬ ਸਲਾਹਿਆ ਗਿਆ। ਦੇਹਲਵੀ ਪ੍ਰਗਤੀਸ਼ੀਲ ਲਿਖਾਰੀ ਸਭਾ ਸਾਊਥ ਹਾਲ ਦੇ ਸਰਗਰਮ ਮੈਂਬਰ ਵੀ ਸਨ। ਪਰਵਾਸੀ ਸਾਹਿਤ ਅਧਿਨ ਕੇਂਦਰ ਦੇ ਸਰਪ੍ਰਸਤ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ, ਪ੍ਰੋ. ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ, ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ.ਜੀ.ਐਨ.ਆਈ.ਐਮ.ਟੀ., ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ, ਡਾ. ਹਰਪ੍ਰੀਤ ਸਿੰਘ ਦੂਆ, ਡਾ. ਗੁਰਪ੍ਰੀਤ ਸਿੰਘ ਤੇ ਡਾ. ਤੇਜਿੰਦਰ ਕੌਰ ਅਤੇ ਰਾਜਿੰਦਰ ਸਿੰਘ ਨੇ ਉਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


