ਪੱਤਰ ਪੇ੍ਰਰਕ, ਪਾਇਲ : ਸਥਾਨਕ ਪੁਲਿਸ ਨੇ ਪਸ਼ੂ ਚੋਰੀ ਕਰਨ ‘ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮਨਪ੍ਰਰੀਤ ਸਿੰਘ ਵਾਸੀ ਘੁਡਾਣੀ ਖੁਰਦ ਨੇ ਦੱਸਿਆ ਉਸ ਕੋਲ 9 ਮੱਝਾਂ ਤੇ 2 ਗਾਵਾਂ ਸਨ। 27 ਨਵੰਬਰ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਪਸ਼ੂ ਚੋਰੀ ਕਰ ਲਏ। ਉਹ ਪਸ਼ੂਆਂ ਨੂੰ ਗੱਡੀ ‘ਚ ਲੱਦ ਕੇ ਫ਼ਰਾਰ ਹੋ ਗਏ। ਉਸ ਨੇ ਚੋਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਫ਼ਰਾਰ ਹੋ ਗਏ। ਇਸ ਦੌਰਾਨ ਉਸ ਨੇ ਗੱਡੀ ਦਾ ਅਗਲਾ ਸ਼ੀਸ਼ਾ ਵੀ ਤੋੜ ਦਿੱਤਾ। ਪਾਇਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


