Ad-Time-For-Vacation.png

ਪਹਿਲਾਂ ਜੀਕੇ ਨੂੰ ਕੁੱਟਿਆ ਫਿਰ ਉਸੇ ਵਿਰੁੱਧ ਹੀ ਸ਼ਿਕਾਇਤ ਦਾਇਰ

ਨਿਊਯਾਰਕ : ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵਿਰੁੱਧ ਅਮਰੀਕੀ ਕਾਨੂੰਨ ਤਹਿਤ ਸਰਕਾਰ ਨੂੰ ਸ਼ਿਕਾਇਤ ਭੇਜੀ ਹੈ। ਐਸਐਫਜੇ ਦੇ ਕਰਤਾ-ਧਰਤਾ ਗੁਰਪਤਵੰਤ ਸਿੰਘ ਪੰਨੂ ਨੇ ਦੋਸ਼ ਲਾਇਆ ਕਿ ਜੀਕੇ ਨੇ ਆਪਣੇ ਭਾਸ਼ਣਾਂ ਤੇ ਵੱਖ-ਵੱਖ ਕਾਰਵਾਈਆਂ ਦੌਰਾਨ ਕਾਨੂੰਨ ਦੀ ਉਲੰਘਣਾ ਕੀਤੀ ਹੈ। ਐਸਐਫਜੇ ਨੇ ਅਮਰੀਕਾ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜੀਕੇ ਦੀਆਂ ਗ਼ੈਰਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲਾ ਕੇ ਉਸ ਨੂੰ ਯੂਐਸ ਵਿੱਚ ਮੁੜ ਦਾਖ਼ਲ ਨਾ ਹੋ ਦਿੱਤਾ ਜਾਵੇ।ਐਸਐਫਜੇ ਨੇ ਅਮਰੀਕਾ ਦੇ ਸਹਾਇਕ ਅਟਾਰਨੀ ਜਨਰਲ ਨੂੰ ਵਿਦੇਸ਼ੀ ਏਜੰਟ ਰਜਿਸਟ੍ਰੇਸ਼ਨ ਐਕਟ (ਐਫਏਆਰਏ) ਦੀ ਉਲੰਘਣਾ ਕਰਨ ਦੇ ਇਲਜ਼ਾਮ ਹੇਠ ਦਸਤਾਵੇਜ਼ਾਂ ਸਹਿਤ ਆਪਣੀ ਸ਼ਿਕਾਇਤ ਭੇਜੀ ਹੈ। ਐਸਐਫਜੇ ਨੇ ਸ਼ਿਕਾਇਤ ਅਮਰੀਕਾ ਦੇ ਨਿਆਂ ਵਿਭਾਗ ਨੂੰ ਵੀ ਭੇਜੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਦੇਸ਼ ਵਿੱਚ ਜੀਕੇ ਵੱਲੋਂ ਕੀਤੇ ਜਾਣ ਵਾਲੀਆਂ ਜਨਤਕ ਬੈਠਕਾਂ ਤੇ ਭਾਸ਼ਣਾਂ ‘ਤੇ ਰੋਕ ਲਾਈ ਜਾਵੇ।
ਪੰਨੂੰ ਨੇ ਦੱਸਿਆ ਕਿ ਖ਼ਾਲਿਸਤਾਨ ਪੱਖੀ ਹਿਮਾਇਤੀ ਸ਼ਾਂਤੀਪੂਰਵਕ ਤਰੀਕੇ ਨਾਲ ਯੂਬਾ ਸਿਟੀ ਦੇ ਗੁਰੂਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨੇ ਉਨ੍ਹਾਂ ਨੂੰ ਭੜਕਾਇਆ। ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਜੀਕੇ ਨੂੰ ਅਮਰੀਕਾ ਦੇ ਯੂਬਾ ਸਿਟੀ ਸ਼ਹਿਰ ਵਿੱਚ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ। ਜੀਕੇ ਵਿਰੁੱਧ ਇਹ ਦੂਜਾ ਹਮਲਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.