ਨਵੀਂ ਦਿੱਲੀ,: ਅਪਣੇ ਸਫ਼ਾਰਤੀ ਸਟਾਫ਼ ਨੂੰ ਪ੍ਰੇਸ਼ਾਨ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਪਾਕਿਸਤਾਨ ਨੇ ਅੱਜ ਭਾਰਤ ਵਿਚ ਅਪਣੇ ਰਾਜਦੂਤ ਸੁਹੈਲ ਮਹਿਮੂਦ ਨੂੰ ਸਲਾਹ-ਮਸ਼ਵਰੇ ਲਈ ਵਾਪਸ ਬੁਲਾ ਲਿਆ ਤੇ ਨਾਲ ਹੀ ਹੋਰ ਮੁਲਾਜ਼ਮਾਂ ਨੂੰ ਵਾਪਸ ਪਾਕਿਸਤਾਨ ਬੁਲਾ ਲਿਆ ਗਿਆ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫ਼ੈਸਲੇ ਨੇ ਦਸਿਆ ਕਿ ਭਾਰਤ ਸਰਕਾਰ ਪਾਕਿਸਤਾਨੀ ਸਫ਼ਾਰਤਖ਼ਾਨੇ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਪਰਵਾਰ ਨੂੰ ਏਜੰਸੀਆਂ ਦੁਆਰਾ ਧਮਕੀਆਂ ਦਿਤੇ ਜਾਣ ਦੀਆਂ ਵਧਦੀਆਂ ਘਟਨਾਵਾਂ ਦਾ ਨੋਟਿਸ ਲੈਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਵੀਂ ਦਿੱਲੀ ਵਿਚ ਤੈਨਾਤ ਪਾਕਿਸਤਾਨੀ ਰਾਜਦੂਤ ਨੂੰ ਇਸਲਾਮਾਬਾਦ ਆਉਣ ਲਈ ਕਿਹਾ ਹੈ। ਉਧਰ ਭਾਰਤ ਨੇ ਕਿਹਾ ਕਿ ਪਾਕਿਸਤਾਨੀ ਰਾਜਦੂਤ ਨੂੰ ਵਾਪਸ ਨਹੀਂ ਬੁਲਾਇਆ ਗਿਆ ਸਗੋਂ ਇਹ ਇਕ ਆਮ ਪ੍ਰਕ੍ਰਿਆ ਹੈ। ਪਾਕਿਸਤਾਨੀ ਹਾਈ ਕਮਿਸ਼ਨ ਨੂੰ ਸਲਾਹ ਲਈ ਬੁਲਾਇਆ ਗਿਆ ਅਤੇ ਇਹ ਆਮ ਗੱਲ ਹੈ।
ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ
ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ


