ਪਾਣੀਆਂ ਦੇ ਮਸਲੇ ਦਾ ਸੱਚ ਪੇਸ਼ ਕਰਨ ਲਈ ਵ੍ਹਾਈਟ ਪੇਪਰ ਜਾਰੀ ਕਰੇਗਾ ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬ ਸਮਝੌਤੇ ਰੱਦ ਐਕਟ 2004 ਨੂੰ ਸੁਪਰੀਮ ਕੋਰਟ ਵਲੋਂ ਗ਼ੈਰ ਸੰਵਿਧਾਨਕ ਕਰਾਰ ਦਿਤੇ ਜਾਣ ਤੋਂ ਬਾਅਦ ਦਰਿਆਈ ਪਾਣੀਆਂ ਦੀ ਵੰਡ ‘ਤੇ ਭਖੀ ਸਿਆਸਤ ਮੁੜ ਟਕਰਾਅ ਦੀ ਸਥਿਤੀ ਪੈਦਾ ਕਰ ਰਹੀ ਹੈ। ਇਸ ਸਥਿਤੀ ਵਿਚ ਲੋਕ ਹਿਤ ਦੀ ਥਾਂ ਵੋਟ ਹਿਤ ਦੀ ਭਾਵਨਾ ਪ੍ਰਚੰਡ ਵਿਖਾਈ ਦੇ ਰਹੀ ਹੈ।

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਕੋਆਰਡੀਨੇਟਰ ਜਸਵਿੰਦਰ ਸਿੰਘ ਐਡਵੋਕੇਟ ਨੇ ਐਲਾਨ ਕੀਤਾ ਕਿ ਪਾਣੀਆਂ ਦੇ ਮਸਲੇ ਦਾ ਸੱਚ ਪੇਸ਼ ਕਰਨ ਲਈ ਵ੍ਹਾਈਟ ਪੇਪਰ ਜਾਰੀ ਕੀਤਾ ਜਾਵੇਗਾ ਜੋ ਸੱਤਾਧਾਰੀ ਤੇ ਵਿਰੋਧੀ ਪਾਰਟੀਆਂ ਨੂੰ ਲੋਕ ਕਚਹਿਰੀ ਵਿਚ ਖੜਾ ਕਰ ਕੇ ਜਵਾਬ ਮੰਗੇਗਾ।

ਦੇਸ਼ ਦੀਆਂ ਹੋਰ ਨਦੀਆਂ ਕ੍ਰਿਸ਼ਨਾ, ਕਾਵੇਰੀ ਤੇ ਨਰਮਦਾ ਆਦਿ ਦੇ ਵੀ ਅੰਤਰਰਾਜੀ ਝਗੜੇ ਹਨ ਪਰ ਦੱਖਣ ਦੇ ਸਿਆਸਤਦਾਨ ਸੂਬਿਆਂ ਦੇ ਅੰਦਰੂਨੀ ਮਾਮਲਿਆਂ ਵਿਚ ਇਕਜੁਟਤਾ ਨਾਲ ਸੂਬਿਆਂ ਦੇ ਹਿਤ ਵਿਚ ਖੜਦੇ ਹਨ ਪਰ ਪੰਜਾਬ ਦੀ ਸਿਆਸਤ ਅੰਦਰ ਸੌੜੇ ਹਿਤਾਂ ਦੀ ਪਈ ਚੰਗਿਆੜੀ ਭਾਂਬੜ ਮਚਾਉਣ ਤੋਂ ਘੱਟ ਨਹੀਂ ਗੁਜ਼ਾਰਦੀ। ਕੀ ਅੱਜ ਤਕ ਪੰਜਾਬ ਦੇ ਘਾਗ ਸਿਆਸਤਦਾਨਾਂ ਨੇ ਇਕਜੁਟ ਹੋ ਕੇ ਪੰਜਾਬ ਦਾ ਕੇਸ ਦੇਸ਼ ਦੁਨੀਆਂ ਦੇ ਸਾਹਮਣੇ ਰਖਿਆ? ਤ੍ਰਾਸਦੀ ਹੈ ਕਿ ਕੋਈ ਆਸ ਦੀ ਕਿਰਨ ਨਜ਼ਰ ਨਹੀਂ ਆ ਰਹੀ। ਚਿੰਤਾ ਦਾ ਵਿਸ਼ਾ ਹੈ ਕਿ ਟਕਰਾਅ ਦੀ ਸਥਿਤੀ ਪੈਦਾ ਹੋ ਚੁੱਕੀ ਹੈ ਜਿਸ ਲਈ ਅੱਜ ਇਕ ਵਿਸ਼ਲੇਸ਼ਣ ਦੀ ਲੋੜ ਹੈ ਜਿਸ ਤੋਂ ਸਚਾਈ ਜ਼ਾਹਰ ਹੋ ਸਕੇ ਕਿ ਪੰਜਾਬ ਪੁਨਰਗਠਨ ਕਾਨੂੰਨ 1966 ਦੀ ਧਾਰਾ 78 ਨੂੰ ਚੁਣੌਤੀ ਦਿੰਦਿਆਂ ਸੰਨ 1979 ਵਿਚ ਰਿਪੇਰੀਅਨ ਸਿਧਾਂਤ ਦੇ ਆਧਾਰ ‘ਤੇ ਪਾਇਆ ਕੇਸ ਵਾਪਸ ਕਿਉਂ ਲੈ ਲਿਆ ਸੀ। ਅਕਾਲੀ ਦਲ ਅਤੇ ਕਾਂਗਰਸ ਨੇ ਮੁੜ ਕਦੇ ਧਾਰਾ 78 ਨੂੰ ਚੁਣੌਤੀ ਕਿਉਂ ਨਹੀਂ ਦਿਤੀ। 2007 ਵਿਚ ਦਿਤੀ ਚੁਣੌਤੀ ਅੱਜ ਤਕ ਵਿਚਾਰ ਅਧੀਨ ਕਿਵੇਂ ਪਈ ਹੈ। ਰਾਜੀਵ-ਲੌਂਗੋਵਾਲ ਸਮਝੌਤੇ ਤਹਿਤ ਟ੍ਰਿਬਿਊਨਲ ਗਠਨ ਦੀ ਮੰਗ ਮੰਨ ਕੇ ਅਕਾਲੀ ਦਲ ਰਿਪੇਰੀਅਨ ਸਿਧਾਂਤ ਨੂੰ ਕਿਉਂ ਛੱਡ ਚੁੱਕਾ ਹੋਇਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.