ਕਮਲ, ਹਰਿਆਣਾ : ਪੰਜਾਬ ਰਾਜ ਬਿਜਲੀ ਬੋਰਡ ਜੁਆਇੰਟ ਫੋਰਮ ਦੇ ਸੱਦੇ ‘ਤੇ ਅੱਜ ਸਬ-ਡਵੀਜ਼ਨ ਹਰਿਆਣਾ ਵਿਖੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਪੀਐੱਸਪੀਸੀਐਲ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਗੇਟ ਰੈਲੀ ਤੇ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਤੇ ਪੀਐਸਪੀਸੀਐਲ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜੰਮ ਕੇ ਭੜਾਸ ਕੱਢੀ ਤੇ ਐਸਮਾ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ। ਇਸ ਅਰਥੀ ਫੂਕ ਧਰਨੇ ‘ਚ ਇੰਪਲਾਈਜ਼ ਫੈਡਰੇਸ਼ਨ (ਭਲਵਾਨ ਗਰੁੱਪ) ਦੇ ਡਵੀਜ਼ਨ ਸਕੱਤਰ ਸਰਵਣ ਸਿੰਘ ਏਐੱਸਈ, ਟੀਐੱਸਯੂ ਦੇ ਪ੍ਰਧਾਨ ਪ੍ਰਕਾਸ਼ ਸਿੰਘ ਜੇਈ, ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਪਿਛਲੇ 10 ਸਾਲਾਂ ਤੋਂ ਪੈਂਡਿੰਗ ਪੇ-ਬੈਂਡ ਤੇ ਪੇ-ਸਕੇਲ ਰਿਵੀਜਨ ਦੀ ਮੰਗ ਲਾਗੂ ਕਰਨ ਲਈ ਸਹਿਮਤੀ ਹੋਣ ਦੇ ਬਾਵਜੂਦ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪਾਵਰ ਕਾਰਪੋਰੇਸ਼ਨ ਨੇ ਉਨਾਂ੍ਹ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨਾ ਪਵੇਗਾ। ਇਸ ਮੌਕੇ ਜਤਿੰਦਰ ਸਿੰਘ, ਸਿਮਰਨਜੀਤ ਸਿੰਘ, ਬਘੇਲ ਸਿੰਘ, ਰਵਿੰਦਰ ਸਿੰਘ, ਹਰਪ੍ਰਰੀਤ ਸਿੰਘ, ਸੁਰਜੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



