ਪੱਤਰ ਪੇ੍ਰਰਕ, ਬੀਜਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤੇ ਹੜਤਾਲਾਂ ਨੂੰ ਜਬਰੀ ਰੋਕਣ ਲਈ ਮੁਲਾਜ਼ਮਾਂ ਖ਼ਿਲਾਫ਼ ਲਗਾਏ ਐਸਮਾ ਕਾਨੂੰਨ ਖ਼ਿਲਾਫ਼ ਪਾਵਰਕਾਮ ਉਪ ਮੰਡਲ ਦਫਤਰ ਚਾਵਾ ਦੇ ਸਮੂਹ ਮੁਲਾਜ਼ਮਾਂ ਨੇ ਰੋਹ ਭਰਪੂਰ ਗੇਟ ਰੈਲੀ ਕੀਤੀ ਗਈ।

ਮੁਲਾਜ਼ਮਾਂ ਨੇ ਕਿਹਾ ਸਰਕਾਰ ਵੱਲੋਂ ਐਸਮਾ ਵਰਗੇ ਕਾਲੇ ਕਾਨੂੰਨ ਦੀ ਵਰਤੋਂ ਦੀ ਬਜਾਏ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮੰਗਾਂ ਸਬੰਧੀ ਮਸਲਿਆਂ ਦਾ ਹੱਲ ਕਰੇ। ਜੇਕਰ ਸਰਕਾਰਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਦੀਆਂ ਹਨ ਤਾਂ ਹੀ ਮੁਲਾਜ਼ਮਾਂ ਨੂੰ ਮਜਬੂਰ ਹੋ ਕੇ ਹੜਤਾਲ ਧਰਨੇ ਮੁਜ਼ਾਹਰੇ ਕਰਨੇ ਪੈਂਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐਸਮਾ ਕਾਨੂੰਨ ਹਟਾਇਆ ਜਾਵੇ ਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਜਾਵੇ।