ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਬੁੱਧਵਾਰ ਨੂੰ ਡਾਬਾ ਇਲਾਕੇ ‘ਚ ਉਸ ਵੇਲੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ, ਜਦੋਂ ਇਕ ਪਿੰ੍ਟਿੰਗ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦਾ ਕਾਰਨ ਪਿੰ੍ਟਿੰਗ ਮਸ਼ੀਨ ਵਿੱਚ ਸ਼ਾਰਟ ਸਰਕਟ ਦੱਸਿਆ ਗਿਆ ਹੈ।

ਫੈਕਟਰੀ ‘ਚੋਂ ਉੱਠਦਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਆਸ-ਪਾਸ ਦੇ ਫੈਕਟਰੀ ਮਾਲਕਾਂ ਨੇ ਮੌਜੂਦ ਮਜ਼ਦੂਰਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਤੋਂ ਬਾਅਦ ਲੋਕਾਂ ਨੇ ਫਾਇਰ ਬਿ੍ਗੇਡ ਨੂੰ ਸੂਚਨਾ ਦਿੱਤੀ।

ਘਟਨਾ ਵਾਲੀ ਥਾਂ ‘ਤੇ ਪਹੁੰਚੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੇ ਇਮਾਰਤ ਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਜਦੋਂ ਤੱਕ ਅੱਗ ਪੂਰੀ ਤਰਾਂ੍ਹ ਨਾਲ ਨਹੀਂ ਬੱੁਝ ਗਈ ਉਦੋਂ ਤੱਕ ਕਿਸੇ ਵੀ ਵਿਅਕਤੀ ਨੂੰ ਫੈਕਟਰੀ ਦੇ ਨੇੜੇ ਨਹੀਂ ਜਾਣ ਦਿੱਤਾ ਗਿਆ। ਅੱਗ ਬੁਝਾਉਣ ਲਈ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਨੇੜੇ ਦੀਆਂ ਇਮਾਰਤਾਂ ਦਾ ਸਹਾਰਾ ਲੈ ਕੇ ਫੈਕਟਰੀ ਅੰਦਰ ਦਾਖ਼ਲ ਹੋਏ। ਇਕ ਫਾਇਰ ਟੈਂਡਰ ਨੇ ਮੁਸ਼ਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।