ਪ੍ਰਧਾਨ ਮੰਤਰੀ ਟਰੂਡੋ ਨੇ ਚੀਨ ਨਾਲ ਕਈ ਸਮਝੌਤਿਆਂ ‘ਤੇ ਕੀਤੇ ਹਸਤਾਖਰ

ਟੋਰਾਂਟੋ — ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਚੀਨ ਦੀ ਪੀਲਪਜ਼ ਰਿਪਬਲਿਕ ਆਫ ਸਟੇਟ ਕਾਉਂਸਿਲ ਦੇ ਪ੍ਰੀਮੀਅਰ ਦੇ ਪ੍ਰਮੁੱਖ ਲੀ ਕੀਕਿਯਾਂਗ ਨਾਲ ਮੁਲਾਕਾਤ ਤੋਂ ਬਾਅਦ ਚੀਨ ਦੇ ਨਾਲ ਨਵੀਂ ਸੰਯੁਕਤ ਸਾਂਝੇਦਾਰੀ ਦੀ ਘੋਸ਼ਣਾ ਕੀਤੀ।

ਕੈਨੇਡਾ ਅਤੇ ਚੀਨ ਦੋਵੇਂ ਦੇਸ਼ ਆਪਣੀ ਸਬੰਧ ਮਜ਼ਬੂਤ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਟੀਚੇ ਨੂੰ ਧਿਆਨ ‘ਚ ਰੱਖਦੇ ਹੋਏ ਦੋਹਾਂ ਨੇਤਾਵਾਂ ਨੇ ਕੈਨੇਡਾ ਅਤੇ ਚੀਨ ਦੀ ਤਰੱਕੀ ਲਈ ਨਵੀਂ ਪਹਿਲ ਦੀ ਸ਼ੁਰੂਆਤ ਕੀਤੀ। ਜਿਸ ‘ਚ ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਚੀਨੀ ਨੇਤਾ ਵਿਚਾਲੇ ਇਕ ਵਪਾਰਕ ਸਮਝੌਤੇ ‘ਤੇ ਹਸਤਾਖਰ ਕੀਤੇ।ਦੋਹਾਂ ਨੇਤਾਵਾਂ ਨੇ ਸਹਿਯੋਗ ਵਧਾਉਣ, ਪੈਰਿਸ ਜਲਵਾਯੂ ਪਰਿਵਰਤਨ ਅਤੇ ਸਵੱਛ ਵਿਕਾਸ ਨਾਲ ਨਜਿੱਠਣ ਲਈ ਇਕੱਠੇ ਲੱੜਣ ਦਾ ਵਾਅਦਾ ਵੀ ਕੀਤਾ। ਟਰੂਡੋ ਨੇ ਆਪਣੇ ਅਧਿਕਾਰੀਆਂ ਨੂੰ ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਸੰਧੀ ਦੇ ਨਿਯਮ ਸੰਦਰਭ ‘ਚ ਓਪੀਓਡਜ਼ ਦੇ ਵਧਦੇ ਖਤਰੇ ਤੋਂ ਜਾਣੂ ਕਰਾਉਂਦੇ ਹੋਏ ਆਪਣੇ ਯਤਨਾਂ ਨੂੰ ਦੁਗਣਾ ਕਰਨ ਦੇ ਨਿਰਦੇਸ਼ ਦਿੱਤੇ।

ਪ੍ਰਧਾਨ ਮੰਤਰੀ ਟਰੂਡੋ ਨੇ ਖੇਤੀਬਾੜੀ, ਸੈਰ-ਸਪਾਟਾ ‘ਤੇ ਸਹਿਯੋਗ ਵਧਾਉਣ ਲਈ ਸਹਿਮਤੀ ਪ੍ਰਗਟਾਈ, ਜਿਸ ‘ਚ ਕੈਨੇਡੀਅਨ ਉਤਾਪਦਕਾਂ ਨੂੰ ਵਧਾਉਣ ਲਈ ਨਵੇਂ ਮੌਕੇ ਪ੍ਰਦਾਨ ਕਰਨ ਲਈ ਵੀ ਗੱਲ ਕਹੀ। ਆਖਿਰ ‘ਚ ਦੋਹਾਂ ਨੇਤਾਵਾਂ ਨੇ ਉੱਤਰ ਕੋਰੀਆ ਅਤੇ ਮਿਆਂਮਰ ਸਮੇਤ ਮਹੱਤਵਪੂਰਨ ਖੇਤਰੀ ਮੁੱਦਿਆਂ ‘ਤੇ ਚਰਚਾ ਕੀਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.