ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਬੇਟ ਇਲਾਕੇ ਦੇ ਪਿੰਡ ਕੱਚਾ ਬੁਰਜ ਵਿਖੇ ਪ੍ਰਵਾਸੀ ਪੰਜਾਬੀ ਪਰਮਿੰਦਰ ਸਿੰਘ ਅਮਰੀਕਾ ਤੇ ਨੰਬਰਦਾਰ ਧਰਮਿੰਦਰ ਸਿੰਘ ਸ਼ੈਰੀ ਵੱਲੋਂ ਆਪਣੇ ਪਿੰਡ ਦੇ ਸਕੂਲ ਵਿਖੇ 65 ਵਿਦਿਆਰਥੀਆਂ ਨੂੰ ਵਰਦੀਆਂ, ਬੂਟ, ਜੁਰਾਬਾਂ ਤੇ ਕੋਟੀਆਂ ਵੰਡੀਆਂ।

ਵਿਸ਼ੇਸ਼ ਤੌਰ ‘ਤੇ ਪੁੱਜੇ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਿਢੱਲੋਂ ਨੇ ਕਿਹਾ ਨੰਬਰਦਾਰ ਧਰਮਿੰਦਰ ਸਿੰਘ ਤੇ ਪਰਮਿੰਦਰ ਸਿੰਘ ਵੱਲੋਂ ਹਰ ਸਾਲ ਵਿਦਿਆਰਥੀਆਂ ਨੂੰ ਵਰਦੀਆਂ ਤੇ ਹੋਰ ਸਮੱਗਰੀ ਵੰਡਣਾ ਲਾਹੇਵੰਦ ਕਾਰਜ ਹੈ। ਉਨ੍ਹਾਂ ਇਸ ਯਤਨ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਭਲਾਈ ਲਈ ਅੱਗੇ ਆਉਣ।

ਇਸ ਮੌਕੇ ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਦਲਜੀਤ ਸਿੰਘ ਬੁੱਲੇਵਾਲ, ਅੰਮਿ੍ਤਪਾਲ ਸਿੰਘ ਗੁਰੋਂ, ਹਰਵਿੰਦਰ ਸਿੰਘ ਗਿੱਲ, ਆਸ਼ੂ ਖੁਰਾਣਾ, ਸੰਤੋਖ ਸਿੰਘ, ਸੁਖਵਿੰਦਰ ਸਿੰਘ, ਸਿਕੰਦਰ ਸਿੰਘ, ਗੁਰਬਚਨ ਸਿੰਘ ਸਾਬਕਾ ਸਰਪੰਚ, ਅਜੀਤ ਸਿੰਘ ਨੰਬਰਦਾਰ, ਕਰਨੈਲ ਸਿੰਘ, ਗੁਰਮੁਖ ਸਿੰਘ ਪੰਚ, ਮੁੱਖ ਅਧਿਆਪਕ ਮੁਕੰਦ ਸਿੰਘ, ਜਸਵੀਰ ਕੌਰ, ਗੁਰਸੇਵਕ ਸਿੰਘ, ਬਲਜੀਤ ਸਿੰਘ ਵੀ ਮੌਜੂਦ ਸਨ।