ਸੰਦੀਪ ਮਹਿਤਾ, ਖੇਮਕਰਨ : ਦਿਹਾਤੀ ਮਜ਼ਦੂਰ ਸਭਾ ਦੀ ਜਨਰਲ ਬਾਡੀ ਰੱਤੋਕੇ ਦੀ ਮੀਟਿੰਗ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ‘ਚ ਸਭਾ ਦੇ ਵਰਕਰਾਂ ਤੇ ਆਗੂਆਂ ਤੇ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਤੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕਿ ਦੇਸ਼ ਦੇ ਕੁਦਰਤੀ ਸਰੋਤਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰ ਰਹੀ ਿਫ਼ਰਕੂ ਫਾਸੀਵਾਦੀ ਕੇਂਦਰ ਸਰਕਾਰ ਨੂੰ ਸੱਤਾ ਤੋਂ ਹਟਾਉਣਾ ਮਜ਼ਦੂਰ ਜਮਾਤ ਦਾ ਪਹਿਲਾ ਮੁੱਖ ਕਾਰਜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕੁਦਰਤੀ ਸੋਮਿਆਂ ‘ਤੇ ਹਰੇਕ ਦਾ ਬਰਾਬਰ ਦਾ ਹੱਕ ਹੈ ਤੇ ਇਸ ਤਰ੍ਹਾਂ ਲੋਕਾਂ ਦਾ ਧੋ੍ਹ ਕਮਾ ਕੇ ਕਾਰਪੋਰੇਟ ਘਰਾਣਿਆਂ ਨੂੰ ਇਨ੍ਹਾਂ ਨੂੰ ਸੌਂਪਣਾ ਸਰਾਸਰ ਗ਼ਲਤ ਹੈ ਤੇ ਮਜ਼ਦੂਰ ਸਭਾ ਹਰ ਪਾਸੇ ਇਸਦਾ ਡੱਟ ਕੇ ਮੁਕਾਬਲਾ ਕਰੇਗੀ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਮਜ਼ਦੂਰਾਂ ਨੂੰ ਪੰਚਾਇਤੀ ਜ਼ਮੀਨਾਂ ਵਿੱਚੋਂ 10-10 ਮਰਲੇ ਦੇ ਪਲਾਟ, ਘਰ ਬਣਾਉਣ ਲਈ ਪੰਜ ਲੱਖ ਰੁਪਏ ਦੀ ਗ੍ਾਂਟ, ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਘੱਟੋ ਘੱਟ ਪੰਜ ਹਜ਼ਾਰ ਅਤੇ ਪੰਜਾਬ ਅੰਦਰ ਦਿਨ-ਬ-ਦਿਨ ਵੱਧ ਰਹੇ ਨਸ਼ੇ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਸਰਕਾਰਾਂ ਆਈਆਂ ਤੇ ਗਈਆਂ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਕੋਲ ਸੰਘਰਸ਼ ਦੇ ਰਾਹ ਤੋ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਸਰਕਾਰਾਂ ਨਾਲ ਵਾਰ ਵਾਰ ਮੀਟਿੰਗਾਂ ਕਰ ਕੇ ਉਨ੍ਹਾਂ ਦੇ ਪੱਲੇ ਸਿਵਾਏ ਲਾਰਿਆਂ ਦੇ ਹੋਰ ਕੁਝ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹਾਲੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਦਿਹਾਤੀ ਮਜ਼ਦੂਰ ਸਭਾ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਮੀਟਿੰਗ ਦੇ ਅੰਤ ‘ਚ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ, ਜਿਸ ਵਿਚ ਰਣਜੀਤ ਸਿੰਘ ਰੱਤੋਕੇ ਪ੍ਰਧਾਨ, ਬਲਵਿੰਦਰ ਸਿੰਘ ਮੀਤ ਪ੍ਰਧਾਨ ਅਤੇ ਜਗਜੀਤ ਸਿੰਘ ਸਕੱਤਰ ਚੁਣੇ ਗਏ। ਸਭਾ ਦੇ ਮੈਂਬਰਾਂ ਨੇ ਸਾਂਝੇ ਤੌਰ ‘ਤੇ ਤਹੱਈਆ ਕੀਤਾ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ਸ਼ੀਲ ਰਹਿਣਗੇ ਤੇ ਕਿਸੇ ਵੀ ਤਰ੍ਹਾਂ ਦੇ ਸਰਕਾਰਾਂ ਵੱਲੋਂ ਕੀਤੇ ਜਾਂਦੇ ਧੱਕੇ ਦਾ ਡੱਟ ਕੇ ਮੁਕਾਬਲਾ ਕਰਨਗੇ।