ਪੰਜਾਬ ਨੈਸ਼ਨਲ ਬੈਂਕ ‘ਚ 11334 ਕਰੋੜ ਦਾ ਘਪਲਾ

ਨਵੀਂ ਦਿੱਲੀ, 14 ਫਰਵਰੀਪੰਜਾਬ ਨੈਸ਼ਨਲ ਬੈਂਕ ਨੇ ਅੱਜ ਖੁਲਾਸਾ ਕੀਤਾ ਹੈ ਕਿ ਉਸ ਨੇ ਕੁਝ ਧੋਖਾਧੜੀ ਵਾਲੇ ਲੈਣ-ਦੇਣ ਦਾ ਪਤਾ ਲਗਾਇਆ ਹੈ। ਇਹ ਲੈਣ-ਦੇਣ ਕਰੀਬ 11334 ਕਰੋੜ ਰੁਪਏ ਦਾ ਹੈ। ਵਸੂਲੀ ਲਈ ਇਹ ਮਾਮਲਾ ਵੱਖ ਵੱਖ ਕਾਨੂੰਨੀ ਏਜੰਸੀਆਂ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਪੀਐਨਬੀ ਨੇ ਸੀਬੀਆਈ ਕੋਲ ਹੀਰਾ ਕਾਰੋਬਾਰੀ ਨੀਰਵ ਮੋਦੀ ਅਤੇ ਗਹਿਣੇ ਬਣਾਉਣ ਵਾਲੀ ਇਕ ਕੰਪਨੀ ਖ਼ਿਲਾਫ਼ ਦੋ ਸ਼ਿਕਾਇਤਾਂ ਦਰਜ ਕਰਵਾਈਆਂ ਹਨ।
ਪੀਐਨਬੀ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਉਸ ਦੀ ਮੁੰਬਈ ਸਥਿਤ ਇਕ ਬਰਾਂਚ ਵਿੱਚ ਕੁਝ ਧੋਖਾਧੜੀ ਵਾਲੇ ਅਣਅਧਿਕਾਰਤ ਲੈਣ-ਦੇਣ ਦਾ ਪਤਾ ਲੱਗਾ ਹੈ। ਇਹ ਲੈਣ-ਦੇਣ ਕੁਝ ਚੋਣਵੇਂ ਖਾਤਾਧਾਰਕਾਂ ਨੂੰ ਲਾਭ ਪਹੁੰਚਾਉਣ ਵਾਲੇ ਹਨ ਅਤੇ ਇਨ੍ਹਾਂ ਵਿੱਚ ਉਨ੍ਹਾਂ ਦੀ ਵੀ ਗੰਢ-ਤੁੱਪ ਹੈ। ਬੈਂਕ ਨੇ ਕਿਹਾ ਕਿ ਇਨ੍ਹਾਂ ਲੈਣ-ਦੇਣ ਦੇ ਅਧਾਰ ‘ਤੇ ਹੋਰ ਬੈਂਕਾਂ ਨੇ ਸੰਭਵ ਤੌਰ ‘ਤੇ ਕੁਝ ਗਾਹਕਾਂ ਨੂੰ ਵਿਦੇਸ਼ਾਂ ਵਿੱਚ ਕਰਜ਼ਾ ਦਿੱਤਾ ਹੈ। ਇਸ ਮਾਮਲੇ ਨੂੰ ਪਹਿਲਾਂ ਹੀ ਕਾਨੂੰਨੀ ਏਜੰਸੀਆਂ ਨੂੰ ਭੇਜ ਦਿੱਤਾ ਗਿਆ ਹੈ, ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਹੋ ਸਕੇ।
ਪੀਐਨਬੀ ਨੇ ਸੀਬੀਆਈ ਕੋਲ ਇਸ ਸਬੰਧ ਵਿੱਚ ਦੋ ਸ਼ਿਕਾਇਤਾਂ ਦਿੱਤੀਆਂ ਹਨ। ਇਹ ਸ਼ਿਕਾਇਤਾਂ ਅਰਬਪਤੀ ਹੀਰਾ ਕਾਰੋਬਾਰੀ ਨੀਰਵ ਮੋਦੀ ਅਤੇ ਗਹਿਣੇ ਬਣਾਉਣ ਵਾਲੀ ਇਕ ਕੰਪਨੀ ਖ਼ਿਲਾਫ਼ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੀਐਨਬੀ ਤੋਂ ਉਨ੍ਹਾਂ ਨੂੰ ਦੋ ਸ਼ਿਕਾਇਤਾਂ ਮਿਲੀਆਂ ਹਨ ਜਿਨ੍ਹਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਬੈਂਕ ਨੂੰ ਤਕਰੀਬਨ 11400 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਦਾ ਪਤਾ ਲੱਗਾ ਹੈ ਜਿਸ ਵਿੱਚ ਮੋਦੀ ਤੇ ਗਹਿਣੇ ਬਣਾਉਣ ਵਾਲੀ ਕੰਪਨੀ ਸ਼ਾਮਲ ਹੈ। ਉਨ੍ਹਾਂ ਕੌਮੀ ਬੈਂਕ ਤੋਂ ਮਿਲੀ ਸ਼ਿਕਾਇਤ ਵਿੱਚ ਅੱਗੇ ਦੀ ਕਾਰਵਾਈ ਬਾਰੇ ਵਿਸਤਾਰ ਵਿੱਚ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਡਿਜ਼ਾਈਨਰ ਤੇ ਕੰਪਨੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਸਪੱਸ਼ਟ ਨਹੀਂ ਹੋਇਆ ਹੈ ਕਿ ਸ਼ਿਕਾਇਤ ਵਿੱਚ ਜਿਸ ਗਹਿਣਿਆਂ ਦੀ ਕੰਪਨੀ ਦਾ ਜ਼ਿਕਰ ਕੀਤਾ ਗਿਆ ਹੈ ਉਹ ਮੋਦੀ ਨਾਲ ਸਬੰਧਤ ਹੈ ਜਾਂ ਨਹੀਂ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਸੀਬੀਆਈ ਨੇ ਅਰਬਪਤੀ ਹੀਰਾ ਕਾਰੋਬਾਰੀ ਨੀਰਵ ਮੋਦੀ, ਉਸ ਦੀ ਪਤਨੀ, ਭਰਾ ਤੇ ਇਕ ਵਪਾਰਕ ਹਿੱਸੇਦਾਰ ਖ਼ਿਲਾਫ਼ ਸਾਲ 2017 ਵਿੱਚ ਪੀਐਨਬੀ ਨਾਲ 280.70 ਕਰੋੜ ਰੁਪਏ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਮੋਦੀ, ਉਸ ਦੇ ਭਰਾ ਨਿਸ਼ਾਲ, ਪਤਨੀ ਐਮੀ ਤੇ ਮੇਹੁਲ ਚੀਨੂਭਾਈ ਚੌਕਸੀ ਨੇ ਬੈਂਕ ਅਧਿਕਾਰੀਆਂ ਦੇ ਨਾਲ ਮਿਲ ਕੇ ਸਾਜਿਸ਼ ਤਹਿਤ ਬੈਂਕ ਨਾਲ ਧੋਖਾਧੜੀ ਕੀਤੀ।
ਸੂਤਰਾਂ ਮੁਤਾਬਕ ਪੀਐਨਬੀ ਨੇ ਨੀਰਵ ਮੋਦੀ ਐਂਡ ਐਸੋਸੀਏਟਸ ਨੂੰ ਗਾਰੰਟੀ ਪੱਤਰ (ਲੈਟਰ ਆਫ਼ ਅੰਡਰਟੇਕਿੰਗ) ਦਿੱਤਾ ਅਤੇ ਉਸ ਨੇ ਵਿਦੇਸ਼ਾਂ ਵਿੱਚ ਨਿੱਜੀ ਤੇ ਸਰਕਾਰੀ ਖੇਤਰ ਦੇ ਵੱਖ ਵੱਖ ਬੈਂਕਾਂ ਤੋਂ ਇਸ ਦਾ ਲਾਭ ਉਠਾਇਆ। ਉਸ ਨੇ ਕਿਹਾ ਕਿ ਇਹ ਸਭ 2011 ਤੋਂ ਕੰਮ ਕਰ ਰਹੇ ਡਿਪਟੀ ਜਨਰਲ ਮੈਨੇਜਰ ਪੱਧਰ ਦੇ ਅਧਿਕਾਰੀਆਂ ਨਾਲ ਗੰਢ-ਤੁੱਪ ਕਰ ਕੇ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਬੈਂਕ ਨੇ ਆਪਣੇ 10 ਮੁਲਾਜ਼ਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.