ਸਰੀ-ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜੀ ਰੱਖਣ ਦੇ ਮਕਸਦ ਨਾਲ ਇੱਕ ਨਿਵੇਕਲਾ ਯਤਨ ਕਰਦਿਆਂ ਪੰਜਾਬ ਭਵਨ ‘ਚ ਪੰਜਾਬੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਦਾ ਕਹਿਣਾ ਹੈ ਕਿ ਵਿਦੇਸ਼ਾਂ ‘ਚ ਬੱਚਿਆਂ ਦੀ ਨਵੀਂ ਪੀੜ੍ਹੀ ਨੂੰ ਪੰਜਾਬੀ ਨਾਲ ਜੋੜੀ ਰੱਖਣਾ ਸਾਡੇ ਲਈ ਬੜੀ ਵੱਡੀ ਪ੍ਰਾਪਤੀ ਹੋਵੇਗੀ। ਉਨ੍ਹਾਂ ਕਿਹਾ ਕਿ 5 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਇਹ ਕਲਾਸਾਂ ਬਿਲਕੁਲ ਮੁਫਤ ਹਨ।
ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ


