ਪੰਜਾਬ ਸਮੇਤ ਉੱਤਰ ਭਾਰਤ ਵਿਚ ਭੂਚਾਲ ਦੇ ਝਟਕੇ

ਨਵੀਂ ਦਿੱਲੀ, 9 ਮਈ : ਕੌਮੀ ਭੂਚਾਲ ਵਿਗਿਆਨ ਕੇਂਦਰ ਦੇ ਮੁਖੀ ਜੇ ਐਲ ਗੌਤਮ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ-ਤਜ਼ਾਕਿਸਤਾਨ ਸਰਹੱਦ ‘ਤੇ ਸੀ। ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ ਹੈ। ਇਹ ਸ਼ਾਮ 4.1 ਵਜੇ ਆਇਆ। ਅਧਿਕਾਰੀਆਂ ਨੇ ਦਸਿਆ ਕਿ ਫ਼ਿਲਹਾਲ ਜਾਨੀ ਮਾਲੀ ਨੁਕਸਾਨ ਦੀ ਕੋਈ ਰੀਪੋਰਟ ਨਹੀਂ ਹੈ। ਸ੍ਰੀਨਗਰ ਅਤੇ ਕਸ਼ਮੀਰ ਘਾਟੀ ਦੇ ਹੋਰ ਹਿੱਸਿਆਂ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੁੱਝ ਇਲਾਕਿਆਂ ਵਿਚ ਲੋਕ ਅਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ ਮੌਸਮ ਵਿਭਾਗ ਨੇ ਦਸਿਆ ਕਿ ਇਸ ਤਰ੍ਹਾਂ ਦੇ ਦ੍ਰਿਸ਼ ਰਾਜਸਥਾਨ ਦੇ ਵੀ ਕੁੱਝ ਇਲਾਕਿਆਂ ਵਿਚ ਵੇਖਣ ਨੂੰ ਮਿਲੇ।

EarthquakeEarthquake

ਉਥੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਕੇਂਦਰ ਅਫ਼ਗ਼ਾਨਿਸਤਾਨ ਦੇ ਸਰਹੱਦੀ ਖੇਤਰ ਵਿਚ ਹੈ। ਸਰਕਾਰੀ ਅਧਿਕਾਰੀਆਂ ਨੇ ਦਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ। ਅਧਿਕਾਰੀਆਂ ਮੁਤਾਬਕ ਕਿਸੇ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਕੋਈ ਰੀਪੋਰਟ ਨਹੀਂ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। (ਏਜੰਸੀ)

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.