ਪੰਜਾਬੀ ਗਾਇਕ ਅਤੇ ਗੀਤਕਾਰ ਕਰਮਜੀਤ ਧੂਰੀ ਦੀ ਸੜਕ ਹਾਦਸੇ ਦੌਰਾਨ ਮੌਤ

ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ

ਧੂਰੀ,) : ਪੰਜਾਬੀ ਗਾਇਕ ਤੇ ਗੀਤਕਾਰ ਕਰਮਜੀਤ ਧੂਰੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪੰਜਾਬ ਦੇ ਮਸ਼ਹੂਰ ਗਾਇਕ ਮਿੰਟੂ ਧੂਰੀ ਦੇ ਪਿਤਾ ਕਰਮਜੀਤ ਧੂਰੀ ਨੇ ਪੰਜਾਬੀਆਂ ਦੀ ਝੋਲੀ ਅਨੇਕਾਂ ਗੀਤ ਪਾਏ ਹਨ। ਉਨ੍ਹਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਈ ਅਨੁਸਾਰ ਗਾਇਕ ਅਤੇ ਗੀਤਕਾਰ ਕਰਮਜੀਤ ਧੂਰੀ ਦੀ ਮਲੇਰਕੋਟਲਾ ਨੇੜੇ ਬਾਗੜੀਆਂ ਨਜ਼ਦੀਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਨਿੱਜੀ ਰਿਸ਼ਤੇਦਾਰ ਨੇ ਦਿੱਤੀ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਕਰਮਜੀਤ ਆਪਣੇ ਇਕ ਸਾਥੀ ਨਾਲ ਐਕਟਿਵਾ ਸਕੂਟੀ ਰਾਹੀਂ ਧੂਰੀ ਤੋਂ ਬਾਗੜੀਆਂ ਜਾ ਰਹੇ ਸਨ ਤਾਂ ਅਚਾਨਕ ਪਿੱਛੋਂ ਦੀ ਇਕ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦਾ ਸਾਥੀ ਜ਼ਖਮੀ ਹੋ ਗਿਆ।

ਜ਼ਿਕਰਯੋਗ ਹੈ ਕਿ ਕਰਮਜੀਤ ਧੂਰੀ ਨੇ ‘ਮਿੱਤਰਾਂ ਦੀ ਲੂਣ ਦੀ ਡਲੀ, ਨੀ ਤੂੰ ਮਿਸ਼ਰੀ ਬਰਾਬਰ ਜਾਣੀ’ ਤੇ ‘ਠੱਗੀਆਂ ਕਿਉਂ ਮਾਰੇ ਬੰਦਿਆ’ ਸਮੇਤ ਅਨੇਕਾਂ ਪੰਜਾਬੀ ਗੀਤ ਗਾਏ ਹਨ ਅਤੇ ਉਨ੍ਹਾਂ ਦਾ ਬੇਟਾ ਮਿੰਟੂ ਧੂਰੀ ਵੀ ਪੰਜਾਬ ਦਾ ਨਾਮਵਰ ਗਾਇਕ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.