ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਪਿਛਲੇ 7 ਸਾਲ ਤੋਂ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ, ਵਿਰਸੇ ਤੇ ਖੇਡਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਵਾਸਤੇ 2016 ਦੇ ਮੁੱਖ ਸਪਾਂਸਰ ਬਲਬੀਰ ਸਿੰਘ ਮੈਰੀਸਵੈਲ ਨੂੰ 15 ਅਕਤੂਬਰ ਨੂੰ ਸ਼ਾਮੀਂ 7 ਵਜੇ ਮਹਾਰਾਜਾ ਪੈਲੇਸ ਕੈਂਟ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਕਰ ਕੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਪੋਰਟਸ ਕਲੱਬ ਸਿਆਟਲ ਪਹਿਲੇ ਤੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਸੋਹਲ ਨੇ ਦੱਸਿਆ ਕਿ ਬਲਬੀਰ ਸਿੰਘ ਮੈਰੀਸਵੈਲ ਗੁਰਦੁਆਰਾ ਦੇ ਉੱਪ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਪੰਜਾਬੀ ਭਾਈਚਾਰੇ ਦੇ ਸਾਂਝੇ ਕੰਮਾਂ ਵਿਚ ਵਧ-ਚੜ੍ਹ ਕੇ ਸਹਿਯੋਗ ਦਿੰਦੇ ਹਨ ਅਤੇ ਸੇਵਾ ਭਾਵਨਾ ਨਾਲ ਕੰਮ ਕਰਦੇ ਹਨ। ਇਸ ਮੌਕੇ ਹੋਣਹਾਰ ਬੱਚਿਆਂ ਨੂੰ ਸੱਭਿਆਚਾਰ ਤੇ ਵਿਰਸੇ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸੁਝਾਅ ਮੰਗੇ ਜਾਣਗੇ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


