ਨਵੀਂ ਦਿੱਲੀ (ਆਵਾਜ਼ ਬਿਊਰੋ)-ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਸ਼ਮੀਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ਕਾਰਨ ਜਲ ਰਿਹਾ ਹੈ। ਇਸੇ ਦੌਰਾਨ ਰਾਹੁਲ ਗਾਂਧੀ ਵੱਲੋਂ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁਖ ਅਬਦੁਲਾ ਦੇ ਬਿਆਨ ਕਿ ਕਸ਼ਮੀਰ ਮਸਲਾ ਚੀਨ ਅਤੇ ਸੰਯੁਕਤ ਰਾਸ਼ਟਰ ਦੀ ਮੱਦਦ ਨਾਲ ਹੱਲ ਕੀਤਾ ਜਾਵੇ ਦਾ ਜੋਰਦਾਰ ਵਿਰੋਧ ਕੀਤਾ ਗਿਆ। ਰਾਹੁਲ ਗਾਂਧੀ ਨੇ ਕਿਹਾ ਕਿ ਕਸ਼ਮੀਰ ਮਸਲਾ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਵਿੱਚ ਕਿਸੇ ਤੀਜੇ ਦੇ ਦਖਲ ਦੀ ਲੋੜ ਨਹੀਂ ਹੈ। ਰਾਹੁਲ ਵੱਲੋਂ ਫਾਰੁਖ ਅਬਦੁਲਾ ਦੀ ਅਲੋਚਨਾ ਕੀਤੇ ਜਾਣ ਨੂੰ ਲੈ ਕੇ ਉਮਰ ਅਬਦੁਲਾ ਨੇ ਕਿਹਾ ਕਿ ਮੇਰੇ ਪਿਤਾ ਕਾਂਗਰਸ ਦੇ ਵਰਕਰ ਨਹੀਂ ਹਨ ਅਤੇ ਸਾਨੂੰ ਕੁੱਝ ਵੀ ਬੋਲਣ ਲਈ ਕਾਂਗਰਸ ਤੋਂ ਇਜਾਜਤ ਲੈਣ ਦੀ ਲੋੜ ਨਹੀਂ ਹੈ। ਉਮਰ ਅਬਦੁਲਾ ਨੇ ਕਿਹਾ ਕਿ ਮੇਰੇ ਪਿਤਾ ਨੇ ਜੋ ਕਿਹਾ ਹੈ, ਉਹ ਬਿਲਕੁਲ ਸਹੀ ਹੈ ਅਤੇ ਇਹ ਵਿਚਾਰਾਂ ਦੀ ਆਜ਼ਾਦੀ ਦੇ ਮੁਤਾਬਕ ਕਿਹਾ ਗਿਆ ਹੈ। ਰਾਹੁਲ ਗਾਂਧੀ ਨੇ ਮੋਦੀ ਦੇ ਨਾਲ ਫਾਰੁਖ ਅਬਦੁਲਾ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਇੱਥੇ ਕੁੱਝ ਲੋਕ ਉਹ ਵੀ ਹਨ, ਜੋ ਕਸ਼ਮੀਰ ਮਸਲੇ ਦੇ ਹੱਲ ਲਈ ਚੀਨ ਨੂੰ ਵਿਚੋਲਾ ਬਣਾਉਣ ਅਤੇ ਪਾਕਿਸਤਾਨ ਨਾਲ ਗੱਲ ਕਰਨ ਦੀ ਸਲਾਹ ਦੇ ਰਹੇ ਹਨ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


