Ad-Time-For-Vacation.png

ਬਾਦਲ ਦਲ ਨੂੰ ਆਮ ਆਦਮੀ ਪਾਰਟੀ ਨੇ ਦਿੱਤਾ ਵੱਡਾ ਝਟਕਾ

ਮਾਨਸਾ (ਜੱਸਲ) : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵਿਧਾਨ ਸਭਾ ਹਲਕਾ ਮਾਨਸਾ ‘ਚ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਅਕਾਲੀ ਦਲ ਸ਼ਹਿਰੀ ਦੀ ਇਕਾਈ ਭੀਖੀ ਦੇ ਪ੍ਰਧਾਨ ਕਰਮਜੀਤ ਸਿੰਘ ਪੱਪੀ ਆਪਣੇ 200 ਸਾਥੀਆਂ ਅਤੇ ਮਿੱਠੂ ਸਿੰਘ ਨੰਬਰਦਾਰ 100 ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਦੇ ਪਾਰਟੀ ‘ਚ ਸ਼ਾਮਲ ਹੋਣ ਸਮੇ ਹਾਜ਼ਰ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਅਤੇ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਪੱਪੀ ਅਤੇ ਮਿੱਠੂ ਸਿੰਘ ਨੰਬਰਦਾਰ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ‘ਚ ਪਰਿਵਾਰਵਾਦ ਭਾਰੂ ਹੋਣ ਕਾਰਨ ਅਹੁਦੇਦਾਰਾਂ ਅਤੇ ਆਮ ਵਰਕਰਾਂ ਕੋਈ ਪੁੱਛ-ਪੜਤਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਵੱਡੀ ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਪਾਰਟੀ ਪ੍ਰੋਗਰਾਮਾਂ ਅਤੇ ਮੀਟਿੰਗਾਂ ‘ਚ ਵੀ ਆਉਣ ਦਾ ਸੱਦਾ ਤੱਕ ਨਹੀਂ ਦਿੱਤਾ ਜਾਂਦਾ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.